ਕਿਹਾ : ਪੰਜਾਬ ਦੀ ਜਨਤਾ ਜੋ ਫੈਸਲਾ ਕਰੇਗੀ ਹੋਵੇਗਾ ਮਨਜ਼ੂਰ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁਅੱਤਲ ਕੀਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਅੱਜ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਸੰਯੁਕਤ ਕਿਸਾਨ ਮੋਰਚੇ ਬਰਖਾਸਤ ਕਰ ਦਿੱਤਾ ਹੈ ਪ੍ਰੰਤੂ ਉਹ ਫਿਰ ਕਿਸਾਨੀ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਦੇ ਹੱਕਾਂ ਲਈ ਲੜਦੇ ਰਹਿਣਗੇ। ਚੜੂਨੀ ਨੇ ਪੰਜਾਬ ਦੇ ਲੋਕਾਂ ਨੂੰ ਮਿਸ਼ਨ-2022 ਨੂੰ ਪੂਰਾ ਕਰਨ ਲਈ ਰਵਾਇਤੀ ਪਾਰਟੀਆਂ ਤੋਂ ਖਹਿੜਾ ਛੁਡਾਉਣ ਲਈ ਲੋਕ ਨੇਤਾ ਚੁਣਨ ਲਈ ਅਪੀਲ ਵੀ ਕੀਤੀ। ਜਦੋਂ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਜੋ ਫੈਸਲਾ ਕਰੇਗੀ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …