ਕਿਸਾਨ ਮੈਨੀਫੈਸਟੋ ਖੇਤੀ ਨਾਲ ਸੰਬੰਧਤ ਸਾਰੇ ਪੱਖਾਂ ਬਾਰੇ ਪਾਵੇਗਾ ਚਾਨਣਾ
ਚੰਡੀਗੜ੍ਹ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਪਾਰਟੀ ਦਾ ਕਿਸਾਨ ਮੈਨੀਫੈਸਟੋ 11 ਸਤੰਬਰ ਨੂੰ ਮੋਗਾ ਵਿਖੇ ਜਾਰੀ ਕਰਨਗੇ। ਇਸਦਾ ਐਲਾਨ ਕਰਦਿਆਂ ਮੈਨੀਫੈਸਟੋ ਕਮੇਟੀ ਪੰਜਾਬ ਦੇ ਮੁੱਖੀ ਕੰਵਰ ਸੰਧੂ ਨੇ ਕਿਹਾ ਕਿ ਇਸ ਮੈਨੀਫੈਸਟੋ ਵਿਚ ਖੇਤੀ ਨਾਲ ਸੰਬੰਧਤ ਸਾਰੇ ਪੱਖ ਉਭਾਰੇ ਜਾਣਗੇ। ਕਿਸਾਨਾਂ ਨੂੰ ਹਰੀ ਕ੍ਰਾਂਤੀ ਤੋਂ ਅੱਗੇ ਲੈ ਕੇ ਜਾਣ ਦੀ ਯੋਜਨਾ ਦੱਸੀ ਜਾਵੇਗੀ। ਜੋ ਕਿ ਅਜੋਕੇ ਸਮੇਂ ਦੀ ਮੁੱਖ ਮੰਗ ਹੈ।ઠ
ਸੰਧੂ ਨੇ ਕਿਹਾ ਕਿ ਕਿਸਾਨ ਮੈਨੀਫੈਸਟੋ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨਾਂ ਅਤੇ ਖੇਤੀ ਨਾਲ ਸੰਬੰਧਤ ਹੋਰ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਕੇ ਬਣਾਇਆ ਗਿਆ ਹੈ। ਜਿਸ ਵਿਚ ਉਨ੍ਹਾਂ ਦੁਆਰਾ ਪੇਸ਼ ਕੀਤੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਮੈਨੀਫੈਸਟੋ ਨੂੰ ਤਿਆਰ ਕਰਨ ਲਈ ‘ਬੋਲਦਾ ਪੰਜਾਬ’ ਦੀ ਟੀਮ ਨੇ ਪੰਜਾਬ ਦੇ ਮੋਗਾ, ਤਲਵੰਡੀ ਭਾਈ, ਬਠਿੰਡਾ, ਮਾਨਸਾ, ਨਡਾਲਾ, ਹੁਸ਼ਿਆਰਪੁਰ, ਤਰਨਤਾਰਨ ਅਤੇ ਲੁਧਿਆਣਾ ਦੇ ਖੇਤਰਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …