ਕਾਂਗਰਸੀ ਸੰਸਦ ਮੈਂਬਰਾਂ ਨੇ ‘ਸੇਫ ਕੰਟਰੀ, ਸੇਫ ਫਾਰਮਜ਼’ ਦੇ ਲਗਾਏ ਨਾਅਰੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੰਸਦ ਭਵਨ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕੀਤੇ ਪ੍ਰਦਰਸ਼ਨ ’ਚ ਕਾਂਗਰਸ ਦੇ ਦੋਵੇਂ ਸਦਨਾਂ ਦੇ ਕਾਂਗਰਸੀ ਮੈਂਬਰਾਂ ਨੇ ਹਿੱਸਾ ਲਿਆ। ਇਸ ਪ੍ਰਦਰਸ਼ਨ ਵਿਚ ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ, ਮਨੀਸ਼ ਤਿਵਾੜੀ,ਰਵਨੀਤ ਬਿੱਟੂ, ਮੁਹੰਮਦ ਸਦੀਕ, ਪ੍ਰਨੀਤ ਕੌਰ, ਗੁਰਜੀਤ ਔਜਲਾ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਈ ਸੰਸਦ ਮੈਂਬਰ ਸ਼ਾਮਲ ਹੋਏ।