Breaking News
Home / ਪੰਜਾਬ / ਨਵਜੋਤ ਸਿੱਧੂ ਦਾ ਤਾਜਪੋਸ਼ੀ ਸਮਾਗਮ ਭਲਕੇ ਚੰਡੀਗੜ੍ਹ ’ਚ

ਨਵਜੋਤ ਸਿੱਧੂ ਦਾ ਤਾਜਪੋਸ਼ੀ ਸਮਾਗਮ ਭਲਕੇ ਚੰਡੀਗੜ੍ਹ ’ਚ

ਕੈਪਟਨ ਅਮਰਿੰਦਰ ਵੀ ਪਹੁੰਚਣਗੇ
ਚੰਡੀਗੜ੍ਹ/ਬਿਊੁਰੋ ਨਿਊਜ਼
ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਅਤੇ ਨਾਲ ਹੀ ਚਾਰ ਕਾਰਜਕਾਰੀ ਪ੍ਰਧਾਨ ਦੀ ਬਣਾਏ ਹਨ। ਸਿੱਧੂ ਨੇ ਵੱਡੀ ਗਿਣਤੀ ’ਚ ਸਮਰਥਕਾਂ ਨਾਲ ਲੰਘੇ ਕੱਲ੍ਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਹੁਣ ਭਲਕੇ ਸ਼ੁੱਕਰਵਾਰ ਨੂੰ ਨਵਜੋਤ ਸਿੱਧੂ ਦਾ ਤਾਜਪੋਸ਼ੀ ਸਮਾਗਮ ਕਾਂਗਰਸ ਭਵਨ ਚੰਡੀਗੜ੍ਹ ਵਿਚ ਹੋਣਾ ਹੈ, ਜਿੱਥੇ ਚਾਰ ਕਾਰਜਕਾਰੀ ਪ੍ਰਧਾਨਾਂ ਨੇ ਵੀ ਆਪਣੀ ਜ਼ਿੰਮੇਵਾਰੀ ਸਾਂਭਣੀ ਹੈ। ਜਾਣਕਾਰੀ ਮਿਲੀ ਹੈ ਕਿ ਇਸ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਲਈ 65 ਵਿਧਾਇਕਾਂ ਦੇ ਦਸਤਖਤਾਂ ਵਾਲਾ ਸੱਦਾ ਪੱਤਰ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜਿਆ ਗਿਆ ਅਤੇ ਕੈਪਟਨ ਅਮਰਿੰਦਰ ਨੇ ਸਿੱਧੂ ਦੇ ਤਾਜ਼ਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਦੀ ਹਾਮੀ ਭਰ ਦਿੱਤੀ ਹੈ।
ਹੁਣ ਚਰਚਾ ਚੱਲ ਰਹੀ ਹੈ ਕਿ ਕੈਪਟਨ ਅਮਰਿੰਦਰ ਅਤੇ ਸਿੱਧੂ ਵਿਚਾਲੇ ਸੁਲਾਹ ਕਰਾਉਣ ਲਈ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਅਹਿਮ ਭੂਮਿਕਾ ਨਿਭਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਲਾਲ ਸਿੰਘ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਕਿ ਉਹ ਸੀਨੀਅਰ ਆਗੂ ਹੋਣ ਦੇ ਨਾਤੇ ਕੈਪਟਨ ਅਤੇ ਸਿੱਧੂ ਨੂੰ ਨੇੜੇ ਲਿਆਉਣ ਲਈ ਅੱਗੇ ਆਉਣ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Check Also

ਕਾਂਗਰਸ ਦੇ ਕਲੇਸ਼ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ: ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ …