ਮੁਫਤ ਇਲਾਜ ਲਈ ਨਾਮਜ਼ਦ ਕੀਤੇ ਹਸਪਤਾਲ ਮਰੀਜ਼ਾਂ ਕੋਲੋਂ ਲੈਂਦੇ ਹਨ ਮੋਟੀ ਰਕਮ
ਲੁਧਿਆਣਾ/ਬਿਊਰੋ ਨਿਊਜ਼
ਸਰਕਾਰ ਦੀ ‘ਭਗਤ ਪੂਰਨ ਸਿੰਘ ਸਿਹਤ ਬੀਮਾ’ ਯੋਜਨਾ ਵਿਚ ਵੱਡੀ ਗੜਬੜੀ ਸਾਹਮਣੇ ਆਈ ਹੈ। ਦੋਸ਼ ਲੱਗ ਰਹੇ ਹਨ ਕਿ ਪੰਜਾਬ ਸਰਕਾਰ ਵੱਲੋਂ ਮੁਫਤ ਇਲਾਜ ਲਈ ਨਾਮਜ਼ਦ ਕੀਤੇ ਹਸਪਤਾਲਾਂ ਵੱਲੋਂ ਮਰੀਜ਼ਾਂ ਤੋਂ ਮੋਟੀ ਰਕਮ ਵਸੂਲੀ ਜਾ ਰਹੀ ਹੈ। ਇਸ ਦੇ ਨਾਲ ਹੀ ਹਸਪਤਾਲ, ਪੰਜਾਬ ਸਰਕਾਰ ਤੋਂ ਵੀ ਇਸ ਸਕੀਮ ਤਹਿਤ ਮੋਟਾ ਪੈਸਾ ਵਸੂਲ ਰਹੇ ਹਨ। ਡਾਕਟਰਾਂ ਵੱਲੋਂ ਇਸ ਤਰ੍ਹਾਂ ਦਾ ਗੋਰਖਧੰਦਾ ਚਲਾਏ ਜਾਣ ਦੇ ਗੰਭੀਰ ਦੋਸ਼ ਲੁਧਿਆਣਾ ਤੋਂ ਆਜ਼ਾਦ ਵਿਧਾਇਕ ਤੇ ਟੀਮ ਇਨਸਾਫ ਮੁਖੀ ਨੇ ਸਿਮਰਜੀਤ ਸਿੰਘ ਬੈਂਸ ਨੇ ਲਾਏ ਹਨ।
ਇਸ ਪੂਰੇ ਗੋਰਖਧੰਦੇ ਦਾ ਖੁਲਾਸਾ ਕਰਨ ਲਈ ਸਿਮਰਜੀਤ ਸਿੰਘ ਬੈਂਸ ਨੇ ਮੀਡੀਆ ਸਮੇਤ ਲੁਧਿਆਣਾ ਦੇ ਦੋ ਨਿੱਜੀ ਹਸਪਤਾਲਾਂ ਵਿਚ ਛਾਪੇਮਾਰੀ ਕੀਤੀ। ਇਸ ਦੌਰਾਨ ਡਾਕਟਰਾਂ ਨੇ ਮੌਕੇ ਦੀ ਨਜ਼ਾਕਤ ਨੂੰ ਦੇਖਦਿਆਂ ਆਪਣੀ ਗਲਤੀ ਸਵੀਕਾਰ ਕਰ ਲਈ। ਇਸ ਪੂਰੇ ਮਾਮਲੇ ਨੂੰ ਜਦ ਸੂਬੇ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਉਨ੍ਹਾਂ ਸਬੰਧਤ ਹਸਪਤਾਲਾਂ ‘ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …