‘ਪਰਵਾਸੀ’ ਮੀਡੀਆ ਗਰੁੱਪ ਦੇ ਰਿਪੋਰਟਰਾਂ ਵਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਤਿੰਨ ਸਵਾਲ ਪੁੱਛੇ ਗਏ। ਜਿਨ੍ਹਾਂ ਵਿੱਚ ਆਮਿਰ ਤੁਫ਼ੈਲ ਨੇ ਪੁੱਛਿਆ ਕਿ ਫੈਡਰਲ ਸਰਕਾਰ ਨੇ ਜਿਹੜੀਆਂ ਚੈਰਿਟੀ ਸੰਸਥਾਵਾਂ ਨੂੰ ਸੋਲਰ ਸਿਸਟਮ ਲਗਾਉਣ ਲਈ ਫੰਡ ਦਿੱਤੇ ਹਨ ਉਹਨਾਂ ਵਿੱਚ ਧਾਰਮਿਕ ਸਥਾਨਾਂ ਨੂੰ ਸ਼ਾਮਿਲ ਕਿਉਂ ਨਹੀਂ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਸਿੱਧੇ ਤੌਰ ‘ਤੇ ਇਸ ਦਾ ਜਵਾਬ ਨਹੀਂ ਦਿੱਤਾ ਅਤੇ ਕਿਹਾ ਕਿ ਉਹਨਾਂ ਦੀ ਸਰਕਾਰ ਗ੍ਰੀਨ ਐਨਰਜੀ ਵਾਸਤੇ ਬਹੁਤ ਫੰਡ ਦੇ ਰਹੀ ਹੈ ਅਤੇ ਬਹੁਤ ਸਾਰੀਆਂ ਸੰਸਥਾਵਾਂ ਪਲਿਯੋ ਪੈਸੇ ਪਾ ਕਿ ਇਸ ਦਾ ਫਾਇਦਾ ਚੁੱਕ ਰਹੀਆਂ ਹਨ। ਅਜੇ ਕੁਮਾਰ ਨੇ ਅਗਲੇ ਸਵਾਲ ‘ਚ ਪੁੱਛਿਆ ਕਿ ਕੋਵਿਡ ਦੇ ਚਲਦਿਆਂ ਛੋਟੇ ਕਾਰੋਬਾਰੀ ਮਾਲਕਾਂ ਨੂੰ ਸਰਕਾਰ ਹੁਣ ਆਉਣ ਵਾਲੇ ਸਮੇਂ ਵਿੱਚ ਕੀ ਮਦਦ ਪ੍ਰਦਾਨ ਕਰੇਗੀ। ਇਸ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਛੋਟੇ ਕਾਰੋਬਾਰੀਆਂ ਦੀ ਪਹਿਲਾ ਵੀ ਕਾਫੀ ਮਦਦ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਮਦਦ ਜਾਰੀ ਰੱਖਾਂਗੇ। ਰਾਖੀ ਵਲੋਂ ਪੁੱਛੇ ਗਏ ਸਵਾਲ ਕਿ ਬਾਹਰਲੇ ਮੁਲਕਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਅਤੇ ਵਿਜ਼ੀਟਰ ਜਦੋ ਕੈਨੇਡਾ ਵਿੱਚ ਆਉਣਗੇ ਤਾਂ ਸਰਕਾਰ ਦਾ ਉਹਨਾਂ ਬਾਰੇ ਕੀ ਪਲਾਨ ਹੋਵੇਗਾ ਤਾਂ ਪ੍ਰਧਾਨ ਮੰਤਰੀ ਨੇ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਅਜਿਹੇ ਲੋਕਾਂ ਦਾ ਸਵਾਗਤ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਉਹ ਲੋਕ ਵੀ ਇੱਥੇ ਆ ਕਿ ਸੁਰੱਖਿਅਤ ਰਹਿਣ ਅਤੇ ਕੈਨੇਡੀਅਨ ਲੋਕਾਂ ਨੂੰ ਵੀ ਉਹਨਾਂ ਤੋਂ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੂੰ ਹੋਰ ਮੀਡੀਆ ਵਲੋਂ ਅਫਗਾਨਿਸਤਾਨ ਤੋਂ ਸਿੱਖ ਸ਼ਰਨਾਰਥੀਆਂ ਨੂੰ ਕੈਨੇਡਾ ਵਿੱਚ ਬੁਲਾਉਣ, ਇਮੀਗ੍ਰੇਸ਼ਨ ਸਿਸਟਮ ਦਾ ਗਲਤ ਇਸਤੇਮਾਲ ਹੋਣ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਸਵਾਲ ਪੁੱਛੇ ਗਏ।
Check Also
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …