Breaking News
Home / ਪੰਜਾਬ / ਅਦਾਰਾ ਭਾਸਕਰ ‘ਤੇ ਇਨਕਮ ਟੈਕਸ ਦੇ ਛਾਪੇ

ਅਦਾਰਾ ਭਾਸਕਰ ‘ਤੇ ਇਨਕਮ ਟੈਕਸ ਦੇ ਛਾਪੇ

ਕੇਂਦਰ ਸਰਕਾਰ ਦੀਆਂ ਖਾਮੀਆਂ ਉਜਾਗਰ ਕਰਨ ਦਾ ਮਿਲਿਆ ਇਨਾਮ?
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਦੀਆਂ ਖਾਮੀਆਂ ਸਾਹਮਣੇ ਲਿਆਉਣ ਵਾਲੇ ਅਦਾਰਾ ਭਾਸਕਰ ‘ਤੇ ਇਨਕਮ ਟੈਕਸ ਵਿਭਾਗ ਨੇ ਛਾਪੇਮਾਰੀ ਕੀਤੀ। ਵੀਰਵਾਰ ਨੂੰ ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ ਵਿਚ ਭਾਸਕਰ ਦੇ ਦਫ਼ਤਰਾਂ ‘ਤੇ ਛਾਪੇ ਮਾਰੇ ਗਏ।
ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਨੇ ਭਾਸਕਰ ਦੇ ਦਫ਼ਤਰਾਂ ਵਿਚ ਹਾਜ਼ਰ ਨਾਈਟ ਸ਼ਿਫਟ ਦੇ ਕਰਮਚਾਰੀਆਂ ਦੇ ਮੋਬਾਇਲ ਅਤੇ ਲੈਪਟਾਪ ਆਪਣੇ ਕਬਜ਼ੇ ਵਿਚ ਲੈ ਲਏ। ਇਸ ਕਰਕੇ ਕਈ ਘੰਟਿਆਂ ਤੱਕ ਦਫ਼ਤਰ ਦਾ ਕੰਮ-ਕਾਜ ਵੀ ਪ੍ਰਭਾਵਿਤ ਹੋਇਆ।
ਇਨਕਮ ਟੈਕਸ ਅਧਿਕਾਰੀਆਂ ਨੇ ਨਾਈਟ ਸ਼ਿਫਟ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਦਫ਼ਤਰ ਵਿਚ ਹੀ ਰੋਕ ਲਿਆ ਅਤੇ ਬਾਹਰ ਜਾਣ ਤੋਂ ਮਨ੍ਹਾਂ ਕਰ ਦਿੱਤਾ। ਨਾਈਟ ਸ਼ਿਫਟ ਵਿਚ ਕੰਮ ਕਰਨ ਵਾਲੇ ਜ਼ਿਆਦਾਤਰ ਕਰਮਚਾਰੀ ਐਡੀਟੋਰੀਅਲ ਅਤੇ ਭਾਸਕਰ ਦੇ ਆਈ ਟੀ ਵਿਭਾਗ ਨਾਲ ਜੁੜੇ ਹਨ, ਜਿਨ੍ਹਾਂ ਦਾ ਫਾਈਨੈਸ਼ੀਅਲ ਟਰਾਂਜੈਕਸ਼ਨ ਨਾਲ ਕੋਈ ਸਬੰਧ ਨਹੀਂ ਹੈ ਪ੍ਰੰਤੂ ਫਿਰ ਵੀ ਉਨ੍ਹਾਂ ਨੂੰ ਜਬਰਦਸਤੀ ਰੋਕਿਆ ਗਿਆ। ਇਸ ਛਾਪੇਮਾਰੀ ਨੂੰ ਲੈ ਕੇ ਸਾਰੇ ਸੂਬਿਆਂ ਵਿਚ ਤਿੱਖੀ ਪ੍ਰਤੀਕ੍ਰਿਆ ਹੋ ਰਹੀ ਹੈ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …