ਭੂਚਾਲ ਦੀ ਤੀਬਰਤਾ 6.7 ਮਾਪੀ ਗਈ, ਨੁਕਸਾਨ ਹੋਣੋ ਬਚਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਪੂਰਬੀ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਐਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਮਿਆਂਮਾਰ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਇਨ੍ਹਾਂ ਝਟਕਿਆਂ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਪਹਾੜੀ ਇਲਾਕਾ ਹੋਣ ਕਾਰਨ ਉੱਤਰ ਪੂਰਬ ਵਿਚ ਵੱਡੇ ਪੱਧਰ ‘ਤੇ ਭੂਚਾਲ ਆਉਂਦੇ ਹਨ।
ਇਸ ਤੋਂ ਕੁਝ ਦਿਨ ਪਹਿਲਾਂ ਦਿੱਲੀ ਤੇ ਉਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 3.7 ਸੀ। ਭੁਚਾਲ ਦਾ ਕੇਂਦਰ ਹਰਿਆਣਾ ਦਾ ਛੱਜਿਆਵਾਸ ਸੀ ਅਤੇ ਧਰਤੀ ਤੋਂ 16 ਕਿਲੋਮੀਟਰ ਹੇਠਾਂ ਸੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …