Breaking News
Home / ਭਾਰਤ / ਸਦਨ ਵਿਚ ਦਿਲੀਪ ਕੁਮਾਰ ਤੇ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਟ

ਸਦਨ ਵਿਚ ਦਿਲੀਪ ਕੁਮਾਰ ਤੇ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਟ

ਨਵੀਂ ਦਿੱਲੀ : ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਦੋਹਾਂ ਸਦਨਾਂ ਵੱਲੋਂ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਤੇ ਮਹਾਨ ਦੌੜਾਕ ਉਡਣਾ ਸਿੱਖ ਮਿਲਖਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਰਾਜ ਸਭਾ ਵਿਚ ਸਦਨ ਦੀ ਕਾਰਵਾਈ ਸ਼ੁਰੂ ਹੋਣ ‘ਤੇ ਸਭਾਪਤੀ ਐੱਮ ਵੈਂਕੱਈਆ ਨਾਇਡੂ ਨੇ ਦਿਲੀਪ ਕੁਮਾਰ ਤੇ ਮਿਲਖਾ ਸਿੰਘ ਦੇ ਨਾਲ ਰਾਜ ਸਭਾ ਦੇ ਵਿੱਛੜੇ ਮੌਜੂਦਾ ਮੈਂਬਰਾਂ ਰਘੂਨਾਥ ਮਹਾਪਾਤਰ ਤੇ ਰਾਜੀਵ ਸਾਤਵ ਅਤੇ ਵਿੱਛੜੇ 10 ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਤਰ੍ਹਾਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਵੀ ਦਿਲੀਪ ਕੁਮਾਰ ਤੇ ਮਿਲਖਾ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Check Also

ਪੰਜਾਬ, ਯੂਪੀ ਅਤੇ ਕੇਰਲ ’ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ

ਹੁਣ 13 ਦੀ ਥਾਂ 20 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਉਤਰ ਪ੍ਰਦੇਸ਼ ਅਤੇ …