11.9 C
Toronto
Sunday, April 26, 2026
spot_img
Homeਪੰਜਾਬਬਾਦਲ ਦੇ ਸੰਗਤ ਦਰਸ਼ਨ ਰਹਿਣ ਲੱਗੇ ਫਿੱਕੇ

ਬਾਦਲ ਦੇ ਸੰਗਤ ਦਰਸ਼ਨ ਰਹਿਣ ਲੱਗੇ ਫਿੱਕੇ

4ਲੋਕ ਸਰਕਾਰ ਖਿਲਾਫ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ
ਚੰਡੀਗੜ੍ਹ/ਬਿਊਰੋ ਨਿਊਜ਼
ਜਿਵੇਂ ਪੰਜਾਬ ਵਿਚ ਵੋਟਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਿਵੇਂ-ਤਿਵੇਂ ਲੋਕ ਸਰਕਾਰ ਖਿਲਾਫ ਖੁੱਲ੍ਹ ਕੇ ਸਾਹਮਣੇ ਆਉਣ ਲੱਗੇ ਹਨ। ਇੱਕ ਪਾਸੇ ਵੱਖ-ਵੱਖ ਯੁਨੀਅਨਾਂ ਸਰਕਾਰ ਨੂੰ ਘੇਰ ਰਹੀਆਂ ਹਨ ਤੇ ਦੂਜੇ ਪਾਸੇ ਆਮ ਲੋਕ ਵੀ ਸਰਕਾਰ ਖਿਲਾਫ ਖੁੱਲ੍ਹ ਕੇ ਬੋਲਣ ਲੱਗੇ ਹਨ। ਇਸ ਦੀ ਉਦਾਹਰਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੰਗਤ ਦਰਸ਼ਨਾਂ ਵਿਚ ਵੇਖਣ ਨੂੰ ਮਿਲ ਰਹੀ ਹੈ।
ਜ਼ਿਕਰਯੋਗ ਹੈ ਕਿ ਬਾਦਲ ਅੱਜਕਲ੍ਹ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਬੇੜਾ ਕਰਨ ਵਿੱਚ ਲੱਗੇ ਹੋਏ ਹਨ। ਇਸ ਦੇ ਚੱਲਦੇ ਹੀ ਦੂਜੇ ਦਿਨ ਵੀ ਮੁੱਖ ਮੰਤਰੀ ਨੇ ਲੰਬੀ ਹਲਕੇ ਵਿੱਚ ਸੰਗਤ ਦਰਸ਼ਨ ਕੀਤਾ। ਇਸ ਦੌਰਾਨ ਜਿੱਥੇ ਇੱਕ ਪਾਸੇ ਮੁੱਖ ਮੰਤਰੀ ਬਾਦਲ ਦੇ ਸੰਗਤ ਦਰਸ਼ਨ ਵਿੱਚ ਖਾਲੀ ਕੁਰਸੀਆਂ ਨਜ਼ਰ ਆਈਆਂ। ਉੱਥੇ ਹੀ ਅਰਨੀਵਾਲਾ ਵਜੀਰਾ ਤੋਂ ਮੁੱਖ ਮੰਤਰੀ ਨੂੰ ਮਿਲਣ ਲਈ ਆਈਆਂ ਔਰਤਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਹੀ ਨਹੀਂ ਦਿੱਤਾ ਗਿਆ। ਇਸ ਤੋਂ ਪਹਿਲਾਂ ਲੰਬੀ ਦੇ ਪਿੰਡ ਤਪਾ ਖੇੜਾ ਦੇ ਦਲਿਤ ਪਰਿਵਾਰਾਂ ਨੇ ਸੰਗਤ ਦਰਸ਼ਨ ਦਾ ਬਾਈਕਾਟ ਕਰ ਦਿੱਤਾ ਸੀ।

RELATED ARTICLES
POPULAR POSTS