14 C
Toronto
Friday, September 25, 2026
spot_img
Homeਪੰਜਾਬਕਿਸਾਨਾਂ ਦੇ ਹੱਕ ਵਿਚ ਨਿੱਤਰੀ ਕਾਂਗਰਸ, ਬਾਜਵਾ ਨੇ ਸੰਭਾਲੀ ਕਮਾਨ

ਕਿਸਾਨਾਂ ਦੇ ਹੱਕ ਵਿਚ ਨਿੱਤਰੀ ਕਾਂਗਰਸ, ਬਾਜਵਾ ਨੇ ਸੰਭਾਲੀ ਕਮਾਨ

ਕਿਸਾਨਾਂ ਦੇ ਹੱਕ ਵਿਚ ਨਿੱਤਰੀ ਕਾਂਗਰਸ, ਬਾਜਵਾ ਨੇ ਸੰਭਾਲੀ ਕਮਾਨਗੁਰਦਾਸਪੁਰ ‘ਚ 26 ਅਗਸਤ ਨੂੰ ਡੀਸੀ ਦਫਤਰ ਬਾਹਰ ਦਿੱਤਾ ਜਾਵੇਗਾ ਧਰਨਾ
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ ਕਾਂਗਰਸ ਵੱਲੋਂ ਸੰਘਰਸ਼ ਦੀ ਸ਼ੁਰੂਆਤ ਜ਼ਿਲ੍ਹਾ ਗੁਰਦਾਸਪੁਰ ਤੋਂ ਕੀਤੀ ਜਾ ਰਹੀ ਹੈ। ਇਸ ਤਹਿਤ 26 ਅਗਸਤ ਨੂੰ ਡੀ.ਸੀ. ਦਫਤਰ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀ ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਸਮੇਤ ਕਈ ਹੋਰ ਆਗੂ ਸ਼ਾਮਲ ਹੋਣਗੇ। ਉੱਥੇ ਹੀ ਇਸ ਸੰਘਰਸ਼ ਨੂੰ ਚਲਾਉਣ ਦੀ ਜ਼ਿੰਮੇਵਾਰੀ ਕਾਂਗਰਸ ਦੇ ਸੀਨੀਅਰ ਆਗੂ ਤੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਹੈ।
ਬਾਜਵਾ ਨੇ ਦੱਸਿਆ ਕਿ ਕਿਸਾਨਾਂ ਦੇ ਕਰਜ਼ ਮਾਫੀ ਦੀ ਮੰਗ ਨੂੰ ਲੈ ਕੇ 26 ਅਗਸਤ ਨੂੰ ਗੁਰਦਾਸਪੁਰ ਦੇ ਡੀ.ਸੀ. ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਬਾਜਵਾ ਦਾ ਕਹਿਣਾ ਸੀ ਕਿ ਪੰਜਾਬ ਵਿੱਚ 13 ਲੋਕ ਸਭਾ ਹਲਕਿਆਂ ਵਿੱਚ ਧਰਨਾ ਪ੍ਰਦਰਸ਼ਨ ਕਰਨ ਤੋਂ ਬਾਅਦ ਸਰਦ ਰੁੱਤ ਇਜਲਾਸ ਵਿੱਚ ਇਹ ਪ੍ਰਦਰਸ਼ਨ ਦਿੱਲੀ ਦੇ ਜੰਤਰ-ਮੰਤਰ ਵਿੱਚ ਕੀਤਾ ਜਾਵੇਗਾ। ਜਦੋਂ ਤੱਕ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮਾਫ ਨਹੀਂ ਕਰੇਗੀ, ਉਸ ਵੇਲੇ ਤੱਕ ਪ੍ਰਦਰਸ਼ਨ ਜਾਰੀ ਰਹੇਗਾ।

RELATED ARTICLES
POPULAR POSTS