0.9 C
Toronto
Saturday, January 10, 2026
spot_img
Homeਭਾਰਤਟਰੈਕਟਰ ਚਲਾ ਕੇ ਰਾਹੁਲ ਗਾਂਧੀ ਪਹੁੰਚੇ ਸੰਸਦ

ਟਰੈਕਟਰ ਚਲਾ ਕੇ ਰਾਹੁਲ ਗਾਂਧੀ ਪਹੁੰਚੇ ਸੰਸਦ

ਕਾਂਗਰਸੀ ਐਮ.ਪੀਜ਼. ਨੇ ਕਿਸਾਨਾਂ ਦੇ ਸਮਰਥਨ ਵਿੱਚ ਮੁਹਿੰਮ ਚਲਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਟਰੈਕਟਰ ਚਲਾ ਕੇ ਪਾਰਟੀ ਦੇ ਹੋਰ ਸੰਸਦ ਮੈਂਬਰਾਂ ਨਾਲ ਸੰਸਦ ਦੇ ਅਹਾਤੇ ਦੇ ਗੇਟ ਤੱਕ ਪਹੁੰਚੇ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਵਾਦਤ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ। ਰਾਹੁਲ ਗਾਂਧੀ ਨਾਲ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ, ਰਵਨੀਤ ਸਿੰਘ ਬਿੱਟੂ ਤੇ ਦੀਪੇਂਦਰ ਸਿੰਘ ਹੁੱਡਾ ਨੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਬੈਨਰ ਚੁੱਕੇ ਹੋਏ ਸਨ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਰਾਹੁਲ ਗਾਂਧੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਖੇਤੀ ਕਾਨੂੰਨ ਸਿਰਫ ਦੋ-ਤਿੰਨ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਜਾਣਦਾ ਹੈ ਕਿ ਇਹ ਕਾਨੂੰਨ ਕਿਹੜੇ ਵਿਅਕਤੀਆਂ ਲਈ ਲਿਆਂਦੇ ਗਏ ਨੇ। ਰਾਹੁਲ ਨੇ ਇਹ ਵੀ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਨਹੀਂ ਹਨ। ਇਸੇ ਦੌਰਾਨ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਕਾਂਗਰਸੀ ਨੇਤਾ ਰਣਦੀਪ ਸੁਰਜੇਵਾਲਾ ਸਣੇ ਪਾਰਟੀ ਦੇ ਹੋਰ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਂਿੲਸ ਮੌਕੇ ਸੁਰਜੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਅੱਗੇ ਨਹੀਂ ਝੁਕਾਂਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਇਹ ਸੰਘਰਸ਼ ਜਾਰੀ ਰਹੇਗਾ ਅਤੇ ਅਸੀਂ ਮੋਦੀ ਸਰਕਾਰ ਨੂੰ 62 ਕਰੋੜ ਕਿਸਾਨਾਂ ਦੇ ਹੱਕ ਦੋ-ਤਿੰਨ ਉਦਯੋਗਪਤੀਆਂ ਦੇ ਹੱਥਾਂ ਵਿੱਚ ਨਹੀਂ ਦੇਣ ਦਿਆਂਗੇ।

 

RELATED ARTICLES
POPULAR POSTS