Breaking News
Home / ਭਾਰਤ / ਭਗਵੰਤ ਮਾਨ ਵਲੋਂ ਸੰਸਦ ’ਚ 5ਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼

ਭਗਵੰਤ ਮਾਨ ਵਲੋਂ ਸੰਸਦ ’ਚ 5ਵੀਂ ਵਾਰ ‘ਕੰਮ ਰੋਕੂ ਮਤਾ’ ਪੇਸ਼

ਕਿਹਾ, ਕਿਸਾਨਾਂ ਦੀ ਗੱਲ ਸਰਕਾਰ ਤੱਕ ਪਹੁੰਚਾਉਣਾ ਮੇਰਾ ਫਰਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਲਗਾਤਾਰ ਪੰਜਵੀਂ ਵਾਰ ‘ਕੰਮ ਰੋਕੂ ਮਤਾ’ ਸੰਸਦ ਵਿੱਚ ਪੇਸ਼ ਕੀਤਾ। ਉਨ੍ਹਾਂ ਕਿਸਾਨ ਵਿਰੋਧੀ ਤਿੰਨੋਂ ਵਿਵਾਦਤ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਭਗਵੰਤ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦਾ ਸਬੰਧ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਹੈ। ਇਸ ਲਈ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਹੋਰ ਵਿਚਾਰੇ ਜਾਣ ਵਾਲਿਆਂ ਮੁੱਦਿਆਂ ਤੋਂ ਵੱਖਰੇ ਤੌਰ ’ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਪਹਿਲ ਦੇ ਆਧਾਰ ’ਤੇ ਚਰਚਾ ਹੋਣੀ ਚਾਹੀਦੀ ਹੈ। ਇਸੇ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਵੱਲੋਂ ਜੰਤਰ ਮੰਤਰ ਮੈਦਾਨ ਵਿੱਚ ਚਲਾਈ ਜਾ ਰਹੀ ‘ਕਿਸਾਨ ਸੰਸਦ’ ਦੇਸ਼ਵਾਸੀਆਂ ਵਿੱਚ ਚੇਤਨਤਾ ਅਤੇ ਸਮਾਨਤਾ ਪੈਦਾ ਕਰ ਰਹੀ ਹੈ। ਅੱਜ ਫਿਰ ਮਾਨ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕਾਂ ਨੇ ਮੈਨੂੰ ਇਸੇ ਲਈ ਚੁਣ ਕੇ ਸੰਸਦ ਵਿੱਚ ਭੇਜਿਆ ਹੈ ਤਾਂ ਜੋ ਮੈਂ ਉਨ੍ਹਾਂ ਸਮੇਤ ਪੂਰੇ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਚੁੱਕਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਵਾਂ।

 

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …