ਕੇਂਦਰੀ ਸੁਰੱਖਿਆ ਏਜੰਸੀਆਂ ਕਰਾਉਣ ਪੰਜਾਬ ਚੋਣਾਂ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਚ ਗੁੰਡਾਰਾਜ ਹੈ ਤੇ ਦੋ ਵਾਰ ਪਾਕਿਸਤਾਨ ਦੇ ਅੱਤਵਾਦੀ ਘੁਸਪੈਠ ਕਰ ਚੁੱਕੇ ਹਨ। ਇਸ ਲਈ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿਰਫ਼ ਜ਼ਿਆਦਾ ਸੁਰੱਖਿਆ ਫੋਰਸ ਦੀ ਨਹੀਂ ਬਲਕਿ ਸੈਂਟਰਲ ਫੋਰਸ ਦੀ ਤਾਇਨਾਤੀ ਦੀ ਜ਼ਰੂਰਤ ਹੈ। ਇਹ ਗੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ‘ਚ ਕਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਇਸ ਮੌਕੇ ਬਹੁਤ ਬੁਰੇ ਹਾਲਾਤ ਵਿਚੋਂ ਗੁਜ਼ਰ ਰਿਹਾ ਹੈ ਤੇ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਧਰਮ ਗੁਰੂਆਂ ‘ਤੇ ਹਮਲੇ ਹੋ ਰਹੇ ਹਨ ਤੇ ਕਿਸੇ ਦੀ ਸਾਰ ਲੈਣ ਵਾਲਾ ਕੋਈ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਦੇ ਨਾਲ-ਨਾਲ ਗੈਂਗਸਟਰ ਕਲਚਰ ਵੀ ਵਧ ਰਿਹਾ ਹੈ ਤੇ ਇਹ ਆਪਸ ਵਿਚ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਧੰਦਿਆਂ ਨੂੰ ਸੱਤਾ ਧਿਰ ਦੀ ਸ਼ਹਿ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨਾਲ ਕਾਂਗਰਸ ਨੇ ਸੰਪਰਕ ਨਹੀਂ ਕੀਤਾ ਪਰ ਜੇ ਉਹ ਪਾਰਟੀ ਵਿਚ ਆਉਣਾ ਚਾਹੁੰਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਜੀ ਆਇਆਂ ਕਹਾਂਗੇ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …