ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂਆਂ ਦਾ ਹੋ ਰਿਹਾ ਹੈ ਵਿਰੋਧ
ਮੁਕੇਰੀਆਂ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂਆਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਮੁਕੇਰੀਆਂ ’ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਪੰਜਾਬ ’ਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ। ਭਾਜਪਾ ਦੇ ਕਿਸਾਨ ਸੈੱਲ ਦੀ ਮੁਕੇਰੀਆਂ ਸਥਿਤ ਮਾਨਸਰ ਮੈਦਾਨ ’ਚ ਹੋ ਰਹੀ ਮੀਟਿੰਗ ਦੇ ਵਿਰੋਧ ਵਿੱਚ ਕਿਸਾਨਾਂ ਵਲੋਂ ਗੇਟ ਅੱਗੇ ਧਰਨਾ ਲਗਾ ਦਿੱਤਾ। ਕਿਸਾਨਾਂ ਵੱਲੋਂ ਭਾਜਪਾ ਆਗੂਆਂ ਨੂੰ ਮੀਟਿੰਗ ਬੰਦ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਪ੍ਰੰਤੂ ਭਾਜਪਾ ਆਗੂਆਂ ਵੱਲੋਂ ਮੀਟਿੰਗ ਨੂੰ ਜਾਰੀ ਰੱਖਿਆ ਗਿਆ, ਜਿਸ ਤੋਂ ਬਾਅਦ ਉਥੇ ਮਾਹੌਲ ਤਣਾਅ ਪੂਰਨ ਹੋ ਗਿਆ, ਜਿਸ ਦੇ ਚਲਦਿਆਂ ਕਿਸਾਨਾਂ ਅਤੇ ਪੁਲਿਸ ਦਰਮਿਆਨ ਧੱਕਾ ਮੁੱਕੀ ਵੀ ਹੋਈ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਲਗਾਤਾਰ ਪੰਜਾਬ ਅੰਦਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਹੋ ਜਾਂਦੇ, ਉਦੋਂ ਤੱਕ ਭਾਜਪਾ ਆਗੂਆਂ ਨੂੰ ਨਾ ਤਾਂ ਪਿੰਡਾਂ ਵਿਚ ਵੜਨ ਦਿੱਤਾ ਜਾਵੇਗਾ ਅਤੇ ਨਾ ਹੀ ਉਨ੍ਹਾਂ ਮੀਟਿੰਗਾਂ ਕਰਨ ਦਿੱਤੀਆਂ ਜਾਣਗੀਆਂ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …