ਨਵੰਬਰ ‘ਚ ਲੱਗੇਗਾ ਚੋਣ ਜ਼ਾਬਤਾ
ਚੰਡੀਗੜ੍ਹ/ਬਿਊਰੋ ਨਿਊਜ਼
ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਜਨਵਰੀ ਵਿੱਚ ਹੀ ਕਰਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜੇਕਰ ਵੋਟਿੰਗ ਲਿਸਟਾਂ ਸਮੇਂ-ਸਿਰ ਤਿਆਰ ਹੋ ਜਾਂਦੀਆਂ ਹਨ ਤਾਂ ਜਨਵਰੀ ਦੇ ਤੀਜੇ ਹਫਤੇ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ‘ਚ ਨਵੰਬਰ ਮਹੀਨੇ ਤੋਂ ਚੋਣ ਜ਼ਾਬਤਾ ਲੱਗ ਸਕਦਾ ਹੈ। ਇਸ ਹਿਸਾਬ ਨਾਲ ਪੰਜਾਬ ਸਰਕਾਰ ਕੋਲ ਢਾਈ ਮਹੀਨਿਆਂ ਦੀ ਹੀ ਸਮਾਂ ਰਹਿ ਗਿਆ ਹੈ।
ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ 22 ਤੇ 23 ਅਗਸਤ ਨੂੰ ਚੰਡੀਗੜ੍ਹ ਦਾ ਦੌਰਾ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਸੀ। ਚੋਣ ਕਮਿਸ਼ਨ ਦੀ ਯੋਜਨਾ ਹੈ ਕਿ ਉੱਤਰ ਪ੍ਰਦੇਸ਼ ਦੀਆਂ ਚੋਣਾਂ ਦੇ ਪਹਿਲੇ ਗੇੜ ਨਾਲ ਹੀ ਪੰਜਾਬ ਦਾ ਕੰਮ ਨਿਬੇੜ ਦਿੱਤਾ ਜਾਏ। ਉੱਤਰ ਪ੍ਰਦੇਸ਼ ਵਿੱਚ ਕਈ ਗੇੜਾਂ ਵਿੱਚ ਵੋਟਾਂ ਪੈਣਗੀਆਂ ਪਰ ਪੰਜਾਬ ਵਿੱਚ 117 ਸੀਟਾਂ ਲਈ ਇੱਕ ਵਾਰ ਹੀ ਵੋਟਿੰਗ ਹੋਏਗੀ। ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਦੇਖਦਿਆਂ ਸੀਬੀਐਸਸੀ ਬੋਰਡ ਨੇ ਵੀ ਚੋਣ ਕਮਿਸ਼ਨ ਨੂੰ ਜਨਵਰੀ ਵਿੱਚ ਹੀ ਚੋਣਾਂ ਦਾ ਕੰਮ ਨਿਬੇੜਨ ਦੀ ਅਪੀਲ ਕੀਤੀ ਹੈ।
Check Also
ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ
ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …