Breaking News
Home / ਪੰਜਾਬ / ਜੰਮੂ ਕਸ਼ਮੀਰ ’ਚ ਫਟਿਆ ਬੱਦਲ – ਕਿਸ਼ਤਵਾੜ ’ਚ ਬੱਦਲ ਫਟਣ ਕਾਰਨ 5 ਮੌਤਾਂ

ਜੰਮੂ ਕਸ਼ਮੀਰ ’ਚ ਫਟਿਆ ਬੱਦਲ – ਕਿਸ਼ਤਵਾੜ ’ਚ ਬੱਦਲ ਫਟਣ ਕਾਰਨ 5 ਮੌਤਾਂ

ਹਿਮਾਚਲ ਵਿਚ ਵੀ 9 ਵਿਅਕਤੀ ਲਾਪਤਾ
ਚੰਡੀਗੜ੍ਹ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ਵਿਚ ਅੱਜ ਬੁੱਧਵਾਰ ਸਵੇਰੇ ਬੱਦਲ ਫਟਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 40 ਤੋਂ ਜ਼ਿਆਦਾ ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਣੀ ਦੇ ਤੇਜ਼ ਵਹਾਅ ਵਿਚ ਕਈ ਪੁਲ ਵੀ ਰੁੜ ਗਏ। ਖ਼ਰਾਬ ਮੌਸਮ ਦੇ ਚੱਲਦਿਆਂ ਬਚਾਅ ਕਾਰਜਾਂ ਲਈ ਪੁਲਿਸ ਅਤੇ ਫੌਜ ਦੇ ਜਵਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਮੁਤਾਬਕ, ਰੈਸਕਿਊ ਅਪਰੇਸ਼ਨ ਵਿਚ ਤੇਜ਼ੀ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਵੀ ਦੱਸਿਆ ਗਿਆ ਕਿ ਬੱਦਲ ਫੱਟਣ ਕਰਕੇ ਕਿਸ਼ਤਵਾੜ ਵਿਚ ਕਰੀਬ 9 ਘਰਾਂ ਨੂੰ ਜ਼ਿਆਦਾ ਨੁਕਸਾਨ ਪਹੁੰਚਿਆ। ਪ੍ਰਸ਼ਾਸਨ ਨੇ ਲੋਕਾਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਹਨ ਅਤੇ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਉਧਰ ਹਿਮਾਚਲ ਪ੍ਰਦੇਸ਼ ਵਿਚ ਵੀ ਅਚਾਨਕ ਆਏ ਹੜ੍ਹ੍ਹ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਲਾਹੌਲ ਸਪਿਤੀ ਜ਼ਿਲ੍ਹੇ ਵਿਚ ਵੀ ਬੱਦਲ ਫਟਣ ਨਾਲ ਹੜ੍ਹਾਂ ਵਰਗੀ ਸਥਿਤੀ ਬਣ ਗਈ। ਇਸੇ ਤਰ੍ਹਾਂ ਪੰਜਾਬ ਵਿਚ ਵੀ ਕਈ ਥਾਵਾਂ ’ਤੇ ਭਰਵਾਂ ਮੀਂਹ ਪੈਣੀਆਂ ਖ਼ਬਰਾਂ ਮਿਲੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਜੇ ਤੱਕ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …