Breaking News
Home / ਪੰਜਾਬ / ਅਫਗਾਨਿਸਤਾਨ ’ਚ ਸਿੱਖਾਂ ਦੀ ਘਟਦੀ ਗਿਣਤੀ ਚਿੰਤਾ ਦਾ ਵਿਸ਼ਾ

ਅਫਗਾਨਿਸਤਾਨ ’ਚ ਸਿੱਖਾਂ ਦੀ ਘਟਦੀ ਗਿਣਤੀ ਚਿੰਤਾ ਦਾ ਵਿਸ਼ਾ

ਸ਼ੋ੍ਰਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਲਿਖਿਆ ਜਾਵੇਗਾ ਪੱਤਰ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ’ਚ ਵਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਭਾਰਤ ਤੇ ਅਫ਼ਗਾਨਿਸਤਾਨ ਸਰਕਾਰਾਂ ਤੋਂ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਭਾਰਤ ਸਰਕਾਰ ਗੰਭੀਰਤਾ ਨਾਲ ਲਵੇ ਅਤੇ ਉਥੇ ਵਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਅਫ਼ਗਾਨਿਸਤਾਨ ਵਿਚ ਲੱਖਾਂ ਸਿੱਖ ਵਸਦੇ ਸਨ ਪ੍ਰੰਤੂ ਹੁਣ ਇਥੇ ਸਿੱਖਾਂ ਗਿਣਤੀ ਬੇਹੱਦ ਸੀਮਤ ਐ, ਜਿਸ ਦਾ ਕਾਰਨ ਅਸੁਰੱਖਿਆ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਅਫ਼ਗਾਨਿਸਤਾਨ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਥੋੜ੍ਹੇ ਸਮੇਂ ਅੰਦਰ ਹੀ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਕਈ ਵੱਡੇ ਨਸਲੀ ਹਮਲੇ ਹੋਏ ਜਿਨ੍ਹਾਂ ਵਿਚ ਸਿੱਖ ਭਾਈਚਾਰੇ ਦੇ ਕਈ ਮੋਹਤਵਰ ਆਗੂਆਂ ਦੀ ਜਾਨ ਚਲੀ ਗਈ। ਧਾਮੀ ਨੇ ਕਿਹਾ ਕਿ ਸਿੱਖ ਦੁਨੀਆ ਦੇ ਜਿਸ ਕੋਨੇ ’ਚ ਵੀ ਗਏ ਨੇ ਉਥੋਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਉਨ੍ਹਾਂ ਨੇ ਸਿਰਤੋੜ ਯਤਨ ਕੀਤੇ। ਸਿੱਖ ਕੌਮ ਸਮੁੱਚੀ ਮਾਨਵਤਾ ਦਾ ਭਲਾ ਮੰਗਦੀ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰੇ। ਉਨ੍ਹਾਂ ਇਹ ਵੀ ਦਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਪੱਤਰ ਵੀ ਲਿਖਿਆ ਜਾਵੇਗਾ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …