ਕਾਂਗਰਸੀ ਵਰਕਰਾਂ ਤੇ ਦਿੱਲੀ ਪੁਲਿਸ ਦਰਮਿਅਨ ਹੋਈ ਧੱਕਾ ਮੁੱਕੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ’ਚ ਆਪਣੀ ਹੋਂਦ ਬਚਾਉਣ ਦੀ ਕੋਸ਼ਿਸ਼ ਕਰ ਰਹੀ ਕਾਂਗਰਸ ਪਾਰਟੀ ਨੇ ਅੱਜ ਕੇਜਰੀਵਾਲ ਸਰਕਾਰ ਖਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ’ਤੇ ਦਿੱਲੀ ਪੁਲਿਸ ਨੇ ਪਾਣੀਆਂ ਦੀ ਬੁਛਾਰਾਂ ਵੀ ਮਾਰੀਆਂ, ਜਿਸ ਦੇ ਚਲਦਿਆਂ ਕਾਂਗਰਸੀ ਵਰਕਰਾਂ ਅਤੇ ਪੁਲਿਸ ਦਰਮਿਆਨ ਧੱਕਾ-ਮੁੱਕੀ ਵੀ ਹੋਈ। ਕਾਂਗਰਸ ਪਾਰਟੀ ਨੇ ਕੇਜਰੀਵਾਲ ਸਰਕਾਰ ’ਤੇ ਆਰੋਪ ਲਗਾਇਆ ਕਿ ਕਰੋਨਾ ਕਾਲ ਦੌਰਾਨ ਦਿੱਲੀ ਸਰਕਾਰ ਨੇ ਸਹੀ ਤਰੀਕੇ ਨਾਲ ਕੰਮ ਨਹੀਂ ਕੀਤਾ, ਜਿਸ ਕਾਰਨ ਬਹੁਤ ਸਾਰੇ ਕਰੋਨਾ ਮਰੀਜ਼ਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਕਾਂਗਰਸੀ ਆਗੂਆਂ ਦਾ ਆਰੋਪ ਹੈ ਕਿ ਦਿੱਲੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਬਹੁਤ ਲਾਪਰਵਾਹੀ ਵਰਤੀ ਅਤੇ ਉਹ ਪੀੜਤ ਮਰੀਜ਼ਾਂ ਨੂੰ ਪੂਰੀ ਆਕਸੀਜਨ ਵੀ ਮੁਹੱਈਆ ਨਾ ਕਰਵਾ ਸਕੀ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੀ ਅੱਜ ਤੋਂ ਸ਼ੁਰੂਆਤ ਹੋਈ ਹੈ। ਵਿਧਾਨ ਸਭਾ ’ਚ ਕਾਂਗਰਸ ਪਾਰਟੀ ਦਾ ਇਕ ਵੀ ਵਿਧਾਇਕ ਨਹੀਂ ਹੈ, ਜੋ ਸਰਕਾਰ ਖਿਲਾਫ ਅਵਾਜ਼ ਚੁੱਕ ਸਕੇ। ਅਜਿਹੇ ’ਚ ਕੇਜਰੀਵਾਲ ਸਰਕਾਰ ਨੂੰ ਘੇਰਨ ਲਈ ਕਾਂਗਰਸੀ ਵਰਕਰ ਸੜਕਾਂ ’ਤੇ ਉਤਰੇ ਅਤੇ ਉਨ੍ਹਾਂ ਕੇਜਰੀਵਾਲ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …