Breaking News
Home / ਪੰਜਾਬ / ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣ ਦੀ ਉਮੀਦ

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣ ਦੀ ਉਮੀਦ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਕਰਤਾਰਪੁਰ ਸਾਹਿਬ ਲਾਂਘਾ ਬੰਦ ਕੀਤੇ ਨੂੰ ਕਰੀਬ ਡੇਢ ਸਾਲ ਦਾ ਸਮਾਂ ਹੋ ਗਿਆ ਹੈ ਅਤੇ ਹੁਣ ਇਹ ਲਾਂਘਾ ਦੁਬਾਰਾ ਖੁੱਲ੍ਹਣ ਦੀ ਉਮੀਦ ਬਣਦੀ ਜਾ ਰਹੀ ਹੈ। ਧਿਆਨ ਰਹੇ ਕਿ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਸੀ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਵਲੋਂ ਚਿੱਠੀ ’ਚ ਲਿਖਿਆ ਗਿਆ ਕਿ ਹੁਣ ਕੋਵਿਡ ਦੀ ਸਥਿਤੀ ਵਿਚ ਪਹਿਲਾਂ ਨਾਲੋਂ ਬਹੁਤ ਸੁਧਾਰ ਹੋਇਆ ਹੈ। ਇਸ ਲਈ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਮਾਰਚ ਮਹੀਨੇ ਵਿਚ ਕਰੋਨਾ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ। ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਜਾਣ ਵਾਲੀਆਂ ਸੰਗਤਾਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ 19 ਪਰੋਟੋਕਾਲ ਦੀ ਪਾਲਣਾ ਦੇ ਲਈ ਕੇਂਦਰ ਨਾਲ ਮਿਲ ਕੇ ਕੰਮ ਕਰਨ ’ਚ ਚੰਗਾ ਲੱਗੇਗਾ। ਕੈਪਟਨ ਹੋਰਾਂ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ ਕਿ ਨਵੰਬਰ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਿਆ ਗਿਆ ਸੀ।
ਬਿਊਰੋ ਰਿਪੋਰਟ ਪਰਵਾਸੀ ਟੀਵੀ

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …