ਨਵੀਂ ਦਿੱਲੀ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ। ਇਨ੍ਹਾਂ ਦੋਵਾਂ ਆਗੂਆਂ ਨੇ 2024 ਨੂੰ ਲੈ ਕੇ ਵੀ ਚਰਚਾ ਕੀਤੀ। ਧਿਆਨ ਰਹੇ ਕਿ 2024 ਦੀਆਂ ਪਾਰਲੀਮੈਂਟ ਚੋਣਾਂ ਨੂੰ ਲੈ ਕੇ ਵਿਰੋਧੀ ਧਿਰਾਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਤਾਂ ਜੋ ਭਾਜਪਾ ਨੂੰ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ। ਇਸੇ ਦੌਰਾਨ ਮਮਤਾ ਬੈਨਰਜੀ ਨੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ ਨਾਲ ਵੀ ਫੋਨ ਉਤੇ ਗੱਲਬਾਤ ਕੀਤੀ ਹੈ। ਟੀਐਮਸੀ ਆਗੂ ਨੇ ਨਾਲ ਹੀ ਕਿਹਾ ‘ਜੇ ਯੂਪੀ ਵਿਚ ਆਗੂ ਭਾਜਪਾ ਨੂੰ ਮਾਤ ਦੇਣਾ ਚਾਹੁੰਦੇ ਹਨ ਤਾਂ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇ ਕੋਈ, ਜਿਵੇਂ ਮਾਇਆਵਤੀ ਇਕੱਲੇ ਲੜਨਾ ਚਾਹੁੰਦੀ ਹੈ ਤਾਂ ਉਹ ਲੜ ਸਕਦੀ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …