ਟੋਰਾਂਟੋ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਦੇ ਦਫਤਰ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਕਰੋਨਾ ਮਹਾਂਮਾਰੀ ਦੌਰਾਨ ਦੇਸ਼ ‘ਚ ਬੀਤੇ ਜੂਨ ਮਹੀਨੇ ‘ਚ 35,700 ਦੇ ਕਰੀਬ ਵਿਦੇਸ਼ੀ ਪੱਕੇ ਹੋਏ ਹਨ। ਦਸੰਬਰ 2021 ਤੱਕ ਇਹ ਅੰਕੜਾ ਹਰੇਕ ਮਹੀਨੇ ਲਗਪਗ 43000 ਰਹਿਣਾ ਚਾਹੀਦਾ ਹੈ ਤਾਂ ਕਿ ਕੈਨੇਡਾ ਸਰਕਾਰ ਵਲੋਂ ਇਸ ਸਾਲ ਦੇ 365 ਦਿਨਾਂ ‘ਚ ਨਿਰਧਾਰਤ 4 ਲੱਖ ਤੋਂ ਵੱਧ ਵਿਦੇਸ਼ੀ ਪੱਕੇ ਕਰਨ ਦਾ ਟੀਚਾ ਪੂਰਾ ਕੀਤਾ ਜਾ ਸਕੇ। ਮੰਤਰੀ ਮੈਂਡੀਚੀਨੋ ਨੇ ਕਿਹਾ ਹੈ ਕਿ ਤਹਿ ਕੀਤੇ ਇਸ ਟੀਚੇ ਨੂੰ ਪੂਰਾ ਕੀਤਾ ਜਾ ਸਕੇਗਾ। 1913 ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਇਕ ਸਾਲ ‘ਚ ਚਾਰ ਲੱਖ ਤੋਂ ਵੱਧ ਲੋਕਾਂ ਨੂੰ ਕੈਨੇਡਾ ‘ਚ ਪੱਕੇ ਤੌਰ ਰਹਿਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਬੀਤੇ ਛੇ ਮਹੀਨਿਆਂ ਦੌਰਾਨ ਕੈਨੇਡਾ ‘ਚ 1,43,000 ਵਿਅਕਤੀ ਪੱਕੇ ਹੋ ਚੁੱਕੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਸਕੀਮਾਂ ਰਾਹੀਂ 1,85,000 ਤੋਂ ਵੱਧ ਵਿਦੇਸ਼ੀਆਂ ਨੂੰ (ਅਸਾਨ ਸ਼ਰਤਾਂ ਤਹਿਤ) ਪੱਕੀ ਇਮੀਗ੍ਰੇਸ਼ਨ ਅਪਲਾਈ ਕਰਨ ਦਾ ਮੌਕਾ ਦਿੱਤਾ ਜਾ ਚੁੱਕਾ ਹੈ। ਇਹ ਵੀ ਪਤਾ ਲੱਗਾ ਹੈ ਕਿ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਬੀਤੇ ਮਹੀਨਿਆਂ ਦੌਰਾਨ ਮਿਲੀਆਂ ਅਰਜੀਆਂ ਦਾ ਨਿਪਟਾਰਾ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …