ਬਰੈਂਪਟਨ/ਬਿਊਰੋ ਨਿਊਜ਼ : ਪਿੰਡ ਝਾੜ ਸਾਹਿਬ ਅਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿਚ 6 ਤੋਂ 8 ਅਗਸਤ 2021 ਤੱਕ ਅਖੰਡ ਪਾਠ ਸਾਹਿਬ ਕਰਵਾਇਆ ਜਾ ਰਿਹਾ ਹੈ। ਪਾਠ ਦੇ ਭੋਗ ਠੀਕ 11 ਵਜੇ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ, 99 ਗਲਿਡਨ ਰੋਡ ਬਰੈਂਪਟਨ ਵਿਖੇ ਪਾਏ ਜਾਣਗੇ। ਗੁਰਦਵਾਰਾ ਸਾਹਿਬ ਵਿਖੇ ਹੋਰ ਪ੍ਰੋਗਰਾਮਾਂ ਦੇ ਚਲਦਿਆਂ ਇਸ ਵਾਰ ਕੀਰਤਨ ਪ੍ਰੋਗਰਾਮ ਨਹੀਂ ਹੋ ਸਕਣਗੇ, ਸੋ ਸੰਗਤਾਂ 11 ਵਜੇ ਤੋਂ ਪਹਿਲਾਂ ਪਹੁੰਚ ਕੇ ਭੋਗ ਸਮੇਂ ਹਾਜ਼ਰੀਆਂ ਲਗਵਾਉਣ। ਵਰਨਣਯੋਗ ਹੈ ਕਿ ਬਾਬਾ ਪਿਆਰਾ ਸਿੰਘ ਜੀ ਨੇ ਆਪਣੇ ਇਲਾਕੇ ਵਿਚ ਵੱਡੀ ਗਿਣਤੀ ‘ਚ ਵਿੱਦਿਅਕ ਸੰਸਥਾਵਾਂ ਸ਼ੁਰੂ ਕਰਵਾਉਣ ਤੋਂ ਇਲਾਵਾ ਗੁਰਦੁਆਰਾ ਝਾੜ ਸਾਹਿਬ, ਚਮਕੌਰ ਸਾਹਿਬ ਅਤੇ ਮਾਛੀਵਾੜਾ ਸਾਹਿਬ ਸਮੇਤ ਬਹੁਤ ਸਾਰੇ ਗੁਰਦੁਆਰਿਆਂ ਦੀ ਸੇਵਾ ਕੀਤੀ। ਕੋਵਿਡ-19 ਦੇ ਚੱਲਦਿਆਂ ਪ੍ਰਬੰਧਕਾਂ ਵਲੋਂ ਸਾਧ ਸੰਗਤ ਨੂੰ ਬੇਨਤੀ ਹੈ ਕਿ ਇਸ ਮੌਕੇ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਸਿਹਤਯਾਬੀ ਲਈ ਜ਼ਰੂਰੀ ਕਦਮ ਚੁੱਕਣ ਅਤੇ ਮਾਸਕ ਪਹਿਨ ਕੇ ਅਖੰਡ ਸਾਹਿਬ ਮੌਕੇ ਹਾਜ਼ਰੀਆਂ ਭਰਨ ਅਤੇ ਸੇਵਾ ਕਰਨ ਦੀ ਅਪੀਲ ਕੀਤੀ ਗਈ ਹੈ। ਦੀਵਾਨ ਦੀ ਹਾਜ਼ਰੀ ਭਰਦਿਆਂ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾਵੇ। ਪ੍ਰੋਗਰਾਮ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਸੌਦਾਗਰ ਸਿੰਘ ਪਵਾਤ 647-627-4425 ਜਾਂ ਦੀਪੂ ਕਕਰਾਲਾ ਨਾਲ 416-994-4415 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਦੇ ਭੋਗ 8 ਅਗਸਤ ਨੂੰ
RELATED ARTICLES

