Breaking News
Home / ਪੰਜਾਬ / ਦੁਸਹਿਰਾ ਰੇਲ ਹਾਦਸੇ ਦੇ 34 ਪੀੜਤਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ

ਦੁਸਹਿਰਾ ਰੇਲ ਹਾਦਸੇ ਦੇ 34 ਪੀੜਤਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ

ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿਚ ਵਾਪਰੇ ਦੁਸਹਿਰਾ ਰੇਲ ਹਾਦਸੇ ਦੇ 34 ਪੀੜਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਸਬੰਧਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਸਕੱਤਰ ਪ੍ਰਸੋਨਲ ਰਾਹੀਂ ਇਹ ਪੱਤਰ ਜ਼ਿਲ੍ਹਾ ਪ੍ਰਸ਼ਾਸਨ, ਸਿਵਲ ਸਰਜਨ, ਨਗਰ ਨਿਗਮ, ਇੰਪਰੂਵਮੈਂਟ ਟਰੱਸਟ ਅਤੇ ਸਿੱਖਿਆ ਵਿਭਾਗ ਨੂੰ ਭੇਜੇ ਗਏ ਹਨ। ਦੱਸਣਯੋਗ ਹੈ ਕਿ ਲੱਗਪਗ ਪੌਣੇ ਤਿੰਨ ਸਾਲ ਪਹਿਲਾਂ ਅੰਮ੍ਰਿਤਸਰ ‘ਚ ਵਾਪਰੇ ਦੁਸਹਿਰਾ ਰੇਲ ਹਾਦਸੇ ਵਿੱਚ ਲੱਗਪਗ 60 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਵੱਡੀ ਗਿਣਤੀ ਵਿੱਚ ਜ਼ਖ਼ਮੀ ਹੋਏ ਸਨ। ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਤਹਿਤ ਹੁਣ 34 ਪੀੜਤਾਂ ਨੂੰ ਨੌਕਰੀ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਸਰਕਾਰ ਵੱਲੋਂ ਫਿਲਹਾਲ ਉਨ੍ਹਾਂ ਪ੍ਰਭਾਵਿਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਜਿਨ੍ਹਾਂ ਸਬੰਧੀ ਕੋਈ ਵਿਵਾਦ ਨਹੀਂ ਹੈ। ਵਿਵਾਦਤ ਕੇਸਾਂ ਬਾਰੇ ਫੈਸਲਾ ਬਾਅਦ ਵਿੱਚ ਹੋਵੇਗਾ।

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …