22.3 C
Toronto
Wednesday, September 17, 2025
spot_img
Homeਪੰਜਾਬਸੁੱਚਾ ਸਿੰਘ ਲੰਗਾਹ ਵੱਲੋਂ ਪੰਥ 'ਚ ਮੁੜ ਸ਼ਾਮਲ ਹੋਣ ਲਈ ਤਰਲੇ

ਸੁੱਚਾ ਸਿੰਘ ਲੰਗਾਹ ਵੱਲੋਂ ਪੰਥ ‘ਚ ਮੁੜ ਸ਼ਾਮਲ ਹੋਣ ਲਈ ਤਰਲੇ

ਅਸ਼ਲੀਲ ਵੀਡੀਓ ਦੇ ਮਾਮਲੇ ‘ਚ ਲੰਗਾਹ ਨੂੰ ਪੰਥ ‘ਚੋਂ ਛੇਕਿਆ ਗਿਆ ਹੈ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਸ ਕੋਲੋਂ ਹੋਈ ਕੁਰਹਿਤ ਲਈ ਖਿਮਾ ਦਿੱਤੀ ਜਾਵੇ ਅਤੇ ਸਿੱਖ ਪੰਥ ਵਿੱਚ ਸ਼ਾਮਲ ਕੀਤਾ ਜਾਵੇ। ਇਸ ਲਈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਹਰ ਤਰ੍ਹਾਂ ਦੀ ਤਨਖ਼ਾਹ ਨੂੰ ਤਨਦੇਹੀ ਨਾਲ ਪੂਰਾ ਕਰਨਗੇ। ਉਹ ਪਿਛਲੇ 101 ਦਿਨਾਂ ਤੋਂ ਰੋਜ਼ਾਨਾ ਇਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਆ ਰਹੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਕੇ ਜਾਂਦੇ ਹਨ। ਧਿਆਨ ਰਹੇ ਕਿ ਇੱਕ ਅਸ਼ਲੀਲ ਵੀਡੀਓ ਵਾਇਰਲ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੰਗਾਹ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਜਥੇਦਾਰ ਨੂੰ ਹੋਈਆਂ ਭੁੱਲਾਂ ਪ੍ਰਤੀ ਮੁਆਫ਼ੀ ਲਈ ਮੁੜ ਅਪੀਲ ਕੀਤੀ ਹੈ। ਉਨ੍ਹਾਂ ਸੰਤਾਂ ਮਹਾਪੁਰਸ਼ਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸਭਾ ਸੁਸਾਇਟੀਆਂ, ਸਮੂਹ ਸਿੱਖ ਸੰਗਤ ਅਤੇ ਪੰਥ ਅੱਗੇ ਤਰਲਾ ਮਾਰਦਿਆਂ ਕਿਹਾ ਕਿ ਉਸਦੀ ਅਪੀਲ ਨੂੰ ਸਿੰਘ ਸਾਹਿਬਾਨ ਤੋਂ ਕਬੂਲ ਕਰਵਾ ਕੇ ਮੁਆਫ਼ੀ ਦਿਵਾ ਕੇ ਪੰਥ ਵਿੱਚ ਮੁੜ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਦੇ ਮਾਤਾ ਪਿਤਾ ਜਿਉਂਦੇ ਜੀਅ ਉਸ ਨੂੰ ਮੁੜ ਪੰਥ ਵਿਚ ਸ਼ਾਮਲ ਹੋਇਆ ਦੇਖਣਾ ਚਾਹੁੰਦੇ ਹਨ।ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੀ ਮੁਆਫ਼ੀ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

RELATED ARTICLES
POPULAR POSTS