ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਹੋਈ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਅਨ ਚੰਡੀਗੜ੍ਹ ਸਕੱਤਰੇਤ ਵਿਖੇ ਪਹਿਲੀ ਮੀਟਿੰਗ ਹੋਈ।
ਇਸ ਮੀਟਿੰਗ ਵਿਚ ਨਵਨਿਯੁਕਤ ਚਾਰ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਅਤੇ ਪਵਨ ਗੋਇਲ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਸ਼ਾਮਲ ਸਨ।
ਨਵਜੋਤ ਸਿੰਘ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਵੀ ਸੌਂਪਿਆ, ਜਿਸ ਵਿਚ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੋਂ 5 ਮੁੱਦਿਆਂ ‘ਤੇ ਐਕਸ਼ਨ ਲੈਣ ਦੀ ਮੰਗ ਕੀਤੀ ਜਿਨ੍ਹਾਂ ਵਿਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਨਸ਼ਿਆਂ ਦੇ ਮੁੱਦੇ ‘ਤੇ ਐਸ ਟੀ ਐਫ ਦੀ ਰਿਪੋਰਟ ਮੁਤਾਬਕ ਕਾਰਵਾਈ ਕਰਨ ਅਤੇ ਬਿਜਲੀ ਸਮਝੋਤੇ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।
ਸਿਆਸੀ ਹਲਕਿਆਂ ਇਸ ਮੀਟਿੰਗ ਨੂੰ ਬੜੀ ਤਵਜੋਂ ਦਿੱਤੀ ਜਾ ਰਹੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ‘ਚ ਪੈਦਾ ਹੋਏ ਕਲੇਸ਼ ਨੂੰ ਖਤਮ ਕਰਨ ‘ਚ ਵੀ ਅੱਜ ਦੀ ਇਹ ਮੀਟਿੰਗ ਅਹਿਮ ਰੋਲ ਨਿਭਾਅ ਸਕਦੀ ਹੈ। ਕਿਉਂਕਿ ਇਸ ਤੋ਼ ਪਹਿਲਾਂ ਲੰਘੇ ਸ਼ੁੱਕਰਵਾਰ ਨੂੰ ਸਿੱਧੂ ਦੇ ਅਹੁਦਾ ਸੰਭਾਲ ਸਮਾਗਮ ਮੌਕੇ ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਹਾਜ਼ਰ ਸਨ ਪ੍ਰੰਤੂ ਉਸ ਮੌਕੇ ਇਨ੍ਹਾਂ ਦੋਵੇਂ ਆਗੂਆਂ ਵੱਲੋਂ ਇਕ -ਦੂਜੇ ਨੂੰ ਕੋਈ ਖਾਸ ਤਵੱਜੋ ਨਹੀਂ ਦਿੱਤੀ ਗਈ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …