Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਲੜੇਗਾ ਚੋਣ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਲੜੇਗਾ ਚੋਣ

ਕਿਸੇ ਪਾਰਟੀ ਨਾਲ ਨਹੀਂ ਕਰਾਂਗੇ ਗਠਜੋੜ : ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸਪੱਸ਼ਟ ਕੀਤਾ ਕਿ ਪਾਰਟੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਲੜੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਪਣੇ ਉਮੀਦਵਾਰ ਉਤਾਰੇਗੀ। ਉਨ੍ਹਾਂ ਚੋਣਾਂ ਵਿੱਚ ਇੱਕ ਵਿਸ਼ੇਸ਼ ਪਾਰਟੀ ਨਾਲ ਗੱਠਜੋੜ ਦੀ ਖਬਰ ਨੂੰ ਅਫ਼ਵਾਹ ਕਰਾਰ ਦਿੰਦਿਆਂ ਕਿਹਾ ਉਨ੍ਹਾਂ ਦੀ ਕਿਸੇ ਪਾਰਟੀ ਨਾਲ ਗੱਠਜੋੜ ਕਰਨ ਦੀ ਗੱਲ ਨਹੀਂ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ (ਸ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੋਸ਼ ਲਾਇਆ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਤਰੰਜੀ ਚਾਲ ਨਾਲ ਦਲਿਤਾਂ ਤੇ ਬਸਪਾ ਨੂੰ ਧੋਖਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਸਪਾ ਦੀਆਂ ਸੀਟਾਂ ‘ਤੇ ਆਪਣੀ ਹੀ ਪਾਰਟੀ ਦੇ ਉਮੀਦਵਾਰਾਂ ਨੂੰ ਲੁਕਵੇਂ ਢੰਗ ਨਾਲ ਖੜ੍ਹੇ ਕਰਨ ਦੀ ਯੋਜਨਾ ਬਣਾ ਰਿਹਾ ਹੈ।

Check Also

ਨੀਟ ਪ੍ਰੀਖਿਆ ਮਾਮਲੇ ’ਚ ਪੰਜਾਬ ਕਾਂਗਰਸ ਨੇ ਚੰਡੀਗੜ੍ਹ ’ਚ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਰਾਜਾ ਵੜਿੰਗ ਸਣੇ ਹੋਰ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ/ਬਿਊਰੋ ਨਿਊਜ਼ …