8.9 C
Toronto
Thursday, May 21, 2026
spot_img
Homeਪੰਜਾਬਸਿੱਧੂ ਨੂੰ ਮੱਦਦ ਦੀ ਗੁਹਾਰ ਲਗਾ ਕੇ ਕਾਂਗਰਸੀ ਵਰਕਰ ਨੇ ਕੀਤੀ ਖੁਦਕੁਸ਼ੀ

ਸਿੱਧੂ ਨੂੰ ਮੱਦਦ ਦੀ ਗੁਹਾਰ ਲਗਾ ਕੇ ਕਾਂਗਰਸੀ ਵਰਕਰ ਨੇ ਕੀਤੀ ਖੁਦਕੁਸ਼ੀ

ਸਿੱਧੂ ਨੇ ਪੀੜਤ ਪਰਿਵਾਰ ਲਈ 10 ਲੱਖ ਰੁਪਏ ਦਾ ਕੀਤਾ ਐਲਾਨ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਾਂਗਪੁਰ ਦੇ ਰਹਿਣ ਵਾਲੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਹੈਪੀ ਬਾਜਵਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਖਤਮ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਹੈਪੀ ਵੱਲੋਂ ਇਕ ਆਡੀਓ ਕਲਿੱਪ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਕੀਤਾ ਗਿਆ। ਜਿਸ ਵਿਚ ਉਹ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੁਖ਼ਾਤਿਬ ਹੋ ਕੇ ਕਹਿ ਰਿਹਾ ਕਿ ਕਾਂਗਰਸੀ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਹੈਪੀ ਬਾਜਵਾ ਨੇ ਆਡੀਓ ਵਿਚ ਕਿਹਾ ਹੈ ਕਿ ਉਸਨੇ ਮੱਧ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਸਣੇ ਕੁਝ ਹੋਰ ਰਾਜਾਂ ਵਿਚ ਵੀ ਪਾਰਟੀ ਲਈ ਚੋਣਾਂ ’ਚ ਪ੍ਰਚਾਰ ਕਰਨ ਲਈ ਕੰਮ ਕੀਤਾ। ਉਸ ਨੇ ਪਾਰਟੀ ਦੇ ਪੋਸਟਰ ਤੱਕ ਵੀ ਲਗਾਏ ਅਤੇ ਪਾਰਟੀ ਲਈ ਕੰਮ ਕਰਦੇ ਹੋਏ ਉਸਦੇ ਵਿਰੁੱਧ ਕਈ ਵਾਰ ਕੇਸ ਦਰਜ ਕੀਤੇ ਗਏ ਸਨ। ਉਸ ਨੇ ਕਿਹਾ ਕਿ ਬਹੁਤ ਸਾਰੀਆਂ ਚੁਣੌਤੀਆਂ ਦੇ ਬਾਵਜੂਦ ਵੀ ਉਸਨੇ ਪਾਰਟੀ ਨਹੀਂ ਛੱਡੀ ਪਰ ਕੁਝ ਨਹੀਂ ਮਿਲਿਆ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿੰਡ ਜੰਗਪੁਰ ਪਹੁੰਚੇ। ਉਨ੍ਹਾਂ ਹੈਪੀ ਬਾਜਵਾ ਦੇ ਪਰਿਵਾਰ ਨੂੰ ਪੰਜਾਬ ਕਾਂਗਰਸ ਕਮੇਟੀ ਤਰਫੋਂ 10 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਾਂਗਰਸੀ ਵਰਕਰ ਹੈਪੀ ਬਾਜਵਾ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਡੀਜੀਪੀ ਦਿਨਕਰ ਗੁਪਤਾ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

 

RELATED ARTICLES
POPULAR POSTS