20.7 C
Toronto
Wednesday, August 12, 2026
spot_img
Homeਪੰਜਾਬਉਲੰਪਿਕ ’ਚ ਮੈਡਲ ਜਿੱਤਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ ਮਿਲਣਗੇ 2...

ਉਲੰਪਿਕ ’ਚ ਮੈਡਲ ਜਿੱਤਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ ਮਿਲਣਗੇ 2 ਕਰੋੜ 25 ਲੱਖ ਰੁਪਏ

ਉਲੰਪਿਕ ’ਚ ਮੈਡਲ ਜਿੱਤਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ ਮਿਲਣਗੇ 2 ਕਰੋੜ 25 ਲੱਖ ਰੁਪਏਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚੰਡੀਗੜ੍ਹ ’ਚ ਐਲਾਨ ਕੀਤਾ ਕਿ ਟੋਕੀਓ ਓਲੰਪਿਕ ’ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ’ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ’ਤੇ 2 ਕਰੋੜ 25 ਲੱਖ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੋਨ ਤਮਗ਼ਾ ਜਿੱਤਣ ’ਤੇ ਦਿੱਤੀ ਜਾਂਦੀ 2 ਕਰੋੜ 25 ਲੱਖ ਰੁਪਏ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ। ਪੰਜਾਬ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਲੰਪਿਕ ਵਿੱਚ ਗਏ ਪੰਜਾਬ ਦੇ 20 ਖਿਡਾਰੀਆਂ ਵਿੱਚੋਂ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਸ਼ਾਮਲ ਹਨ। ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਉਨ੍ਹਾਂ ਖਿਡਾਰੀਆਂ ਨੂੰ ਵਧਾਈ ਵੀ ਦਿੱਤੀ। ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਆਸ ਹੈ ਕਿ ਇਸ ਵਾਰ ਭਾਰਤੀ ਖਿਡਾਰੀ ਜ਼ਰੂਰ ਮੈਡਲ ਜਿੱਤਣਗੇ।

 

RELATED ARTICLES
POPULAR POSTS