Breaking News
Home / ਪੰਜਾਬ / ਮਨਪ੍ਰੀਤ ਬਾਦਲ ਦੇ ਕਰੀਬੀ ਜਗਰੂਪ ਸਿੰਘ ‘ਆਪ’ ਵਿਚ ਸ਼ਾਮਲ

ਮਨਪ੍ਰੀਤ ਬਾਦਲ ਦੇ ਕਰੀਬੀ ਜਗਰੂਪ ਸਿੰਘ ‘ਆਪ’ ਵਿਚ ਸ਼ਾਮਲ

ਜਗਰੂੁਪ ਸਿੰਘ ਨੂੰ ਬਣਦਾ ਸਨਮਾਨ ਦਿਆਂਗੇ : ਜਰਨੈਲ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਨਜ਼ਦੀਕੀ ਤੇ ਬਠਿੰਡਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕੌਂਸਲਰ ਜਗਰੂਪ ਸਿੰਘ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ ਕਰਕੇ ਇਸਦਾ ਰਸਮੀ ਐਲਾਨ ਕੀਤਾ। ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ਜਗਰੂਪ ਸਿੰਘ ਗਿੱਲ ਨੂੰ ਬਠਿੰਡਾ ਤੋਂ ਟਿਕਟ ਦੇਣੀ ਜਾਂ ਹਲਕਾ ਇੰਚਾਰਜ ਬਣਾਉਣ ਦਾ ਫ਼ੈਸਲਾ ਪਾਰਟੀ ਵੱਲੋਂ ਮੀਟਿੰਗ ਦੌਰਾਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਗਰੂਪ ਸਿੰਘ ਨੂੰ ਪਾਰਟੀ ਵਿਚ ਬਣਦਾ ਸਨਮਾਨ ਜ਼ਰੂਰ ਦਿੱਤਾ ਜਾਵੇਗਾ। ਫਿਲਹਾਲ ਜਗਰੂਪ ਸਿੰਘ ਗਿੱਲ ਬਿਨਾਂ ਸ਼ਰਤ ਪਾਰਟੀ ’ਚ ਸ਼ਾਮਲ ਹੋਏ ਹਨ।
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਉਹ ਪਾਰਟੀ ਦੀ ਕਾਮਯਾਬੀ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖਰਾਬ ਹੈ। ਜਗਰੂਪ ਸਿੰਘ ਗਿੱਲ ਲਗਾਤਾਰ ਛੇ ਵਾਰ ਬਠਿੰਡਾ ਨਗਰ ਨਿਗਮ ਦੇ ਕੌਂਸਲਰ ਰਹੇ ਹਨ ਅਤੇ ਉਹ ਲੰਬਾ ਸਮਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵੀ ਰਹੇ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਕੈਪਟਨ ਅਮਰਿੰਦਰ ਦੀ ਕਾਂਗਰਸ ਸਰਕਾਰ ਨੇ ਜਗਰੂਪ ਗਿੱਲ ਨੂੰ ਜ਼ਿਲ੍ਹਾ ਪਲੈਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਸੀ ਪਰ ਉਨ੍ਹਾਂ ਨਗਰ ਕੌਂਸਲਰ ਦੀ ਚੋਣ ਲੜਨ ਤੋਂ ਪਹਿਲਾਂ ਜ਼ਿਲ੍ਹਾ ਪਲਾਨਿੰਗ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਧਿਆਨ ਰਹੇ ਕਿ ਜਗਰੂਪ ਗਿੱਲ ਨੂੰ ਨਗਰ ਨਿਗਮ ਮੇਅਰ ਦੇ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਸੀ ਪਰ ਕਾਂਗਰਸ ਨੇ ਉਨ੍ਹਾਂ ਨੂੰ ਅੱਖੋਂ-ਪਰੋਖੇ ਕਰ ਦਿੱਤਾ। ਇਸ ਤੋਂ ਬਾਅਦ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਨਾਰਾਜ਼ ਚੱਲ ਰਹੇ ਸਨ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …