Breaking News
Home / ਭਾਰਤ / ਕੇਜਰੀਵਾਲ ਨੇ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 90 ਹਜ਼ਾਰ ਰੁਪਏ ਮਹੀਨਾ ਕੀਤੀ

ਕੇਜਰੀਵਾਲ ਨੇ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 90 ਹਜ਼ਾਰ ਰੁਪਏ ਮਹੀਨਾ ਕੀਤੀ

ਵਿਧਾਇਕਾਂ ਦੀ ਤਨਖਾਹ ’ਚ 30 ਹਜ਼ਾਰ ਰੁਪਏ ਦਾ ਕੀਤਾ ਵਾਧਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਰਿਆ ਦਿਲੀ ਦਿਖਾਉਂਦੇ ਹੋਏ ਵਿਧਾਇਕਾਂ ਦੀਆਂ ਤਨਖਾਹਾਂ ’ਚ ਚੋਖਾ ਵਾਧਾ ਕਰ ਦਿੱਤਾ ਹੈ। ਹੁਣ ਦਿੱਲੀ ਦੇ ਵਿਧਾਇਕਾਂ ਨੂੰ 90 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਤੋਂ ਪਹਿਲਾਂ ਦਿੱਲੀ ਦੇ ਵਿਧਾਇਕਾਂ ਨੂੰ 53 ਹਜ਼ਾਰ ਰੁਪਏ ਮਿਲਦੇ ਸਨ ਜਿਸ ਵਿਚ 12 ਹਜ਼ਾਰ ਰੁਪਏ ਤਨਖਾਹ ਅਤੇ ਬਾਕੀ ਹੋਰ ਭੱਤੇ ਸ਼ਾਮਲ ਸਨ। ਨਵੇਂ ਵਾਧੇ ਅਨੁਸਾਰ ਹੁਣ 30 ਹਜ਼ਾਰ ਰੁਪਏ ਤਨਖਾਹ ਅਤੇ 60 ਹਜ਼ਾਰ ਰੁਪਏ ਭੱਤੇ ਵਜੋਂ ਮਿਲਣਗੇ। ਦਿੱਲੀ ਕੈਬਨਿਟ ਨੇ ਇਸ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸਾਲ 2015 ’ਚ ਦਿੱਲੀ ਸਕਰਾਰ ਨੇ ਵਿਧਾਇਕਾਂ ਦੀ ਤਨਖਾਹ ਵਧਾਉਣ ਦਾ ਕਾਨੂੰਨ ਦਿੱਲੀ ਵਿਧਾਨ ਸਭਾ ਤੋਂ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਅਸਵੀਕਾਰ ਕਰ ਦਿੱਤਾ ਸੀ। ਉਦੋਂ ਕੇਂਦਰ ਸਰਕਾਰ ਨੇ ਵਿਧਾਇਕਾਂ ਦੀ ਤਨਖਾਹ ਅਤੇ ਭੱਤੇ ਦੇ ਮਾਮਲੇ ’ਚ ਕੁੱਝ ਸੁਝਾਅ ਵੀ ਦਿੱਤੇ ਸਨ ਅਤੇ ਹੁਣ ਉਨ੍ਹਾਂ ਸੁਝਾਵਾਂ ਦੇ ਆਧਾਰ ’ਤੇ ਦਿੱਲੀ ਕੈਬਨਿਟ ਨੇ ਇਸ ’ਤੇ ਮੋਹਰ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ ’ਚ ਲਗਭਗ ਪਿਛਲੇ 10 ਸਾਲਾਂ ਤੋਂ ਕੋਈ ਵਾਧਾ ਨਹੀਂ ਹੋਇਆ ਸੀ। ਦਿੱਲੀ ਕੈਬਨਿਟ ਵੱਲੋਂ ਪਾਸ ਕੀਤੇ ਗਏ ਮਤੇ ਨੂੰ ਹੁਣ ਕੇਂਦਰ ਸਰਕਾਰ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ। ਕੇਂਦਰ ਦੀ ਮਨਜ਼ੂਰੀ ਤੋਂ ਬਾਅਦ ਦਿੱਲੀ ਸਰਕਾਰ ਦੁਬਾਰਾ ਦਿੱਲੀ ਵਿਧਾਨ ਸਭਾ ’ਚ ਬਿਲ ਲੈ ਕੇ ਆਵੇਗੀ। ਉਧਰ ਤਨਖਾਹ ’ਚ ਵਾਧੇ ਦੇ ਮਾਮਲੇ ਨੂੰ ਲੈ ਕੇ ਦਿੱਲੀ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ ਅਜੇ ਵੀ ਉਨ੍ਹਾਂ ਰਾਜਾਂ ’ਚੋਂ ਇਕ ਹੈ ਜਿੱਥੇ ਵਿਧਾਇਕਾਂ ਨੂੰ ਸਭ ਤੋਂ ਘੱਟ ਤਨਖਾਹ ਅਤੇ ਭੱਤੇ ਦਿੱਤੇ ਜਾ ਰਹੇ ਹਨ।

 

Check Also

ਖੇਤੀ ਕਾਨੂੰਨਾਂ ਖਿਲਾਫ ਦਿੱਲੀ ’ਚ ਰੋਸ ਮਾਰਚ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਮਿਲੀ ਇਜਾਜ਼ਤ

ਭਲਕੇ 17 ਸਤੰਬਰ ਨੂੰ ਕੀਤਾ ਜਾਣਾ ਸੀ ਰੋਸ ਮਾਰਚ ਨਵੀਂ ਦਿੱਲੀ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ …