ਕਿਹਾ : ਹਰ ਭਾਰਤੀ ਖਿਡਾਰੀ ’ਚ ਦਿਸਿਆ ਆਤਮ ਵਿਸ਼ਵਾਸ
ਨਵੀਂ ਦਿੱਲੀ/ਬਿਊਰੋ ਨਿਊਜ਼
ਟੋਕੀਓ ਉਲੰਪਿਕ ’ਚ ਭਾਰਤੀ ਖਿਡਾਰੀਆਂ ਦਾ ਪ੍ਰਦਰਸ਼ਨ ਠੀਕ-ਠਾਕ ਹੀ ਰਿਹਾ। 11 ਦਿਨਾਂ ਤੋਂ ਚੱਲ ਰਹੇ ਇਨ੍ਹਾਂ ਮੁਕਾਬਲਿਆਂ ’ਚ ਭਾਰਤੀ ਖਿਡਾਰੀ ਸਿਰਫ਼ ਦੋ ਹੀ ਮੈਡਲ ਜਿੱਤ ਸਕੇ। ਜਿਨ੍ਹਾਂ ’ਚੋਂ ਮੀਰਾ ਬਾਈ ਚਾਨੂ ਨੇ ਸਿਲਵਰ ਅਤੇ ਪੀਵੀ ਸਿੰਧੂ ਨੇ ਕਾਂਸੇ ਦਾ ਮੈਡਲ ਹਾਸਲ ਕੀਤਾ ਹੈ। ਜਦਕਿ ਜ਼ਿਆਦਾਤਰ ਖਿਡਾਰੀਆਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ। ਇਸ ਸਭ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਲੰਪਿਕ ਖੇਡਣ ਵਾਲੇ ਸਾਰੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਹੈ ਜਦਕਿ ਕਈ ਮੁਕਾਬਲੇ ਹੋਣੇ ਹਾਲੇ ਬਾਕੀ ਨੇ ਜਿਨ੍ਹਾਂ ’ਚ ਭਾਰਤ ਨੂੰ ਮੈਡਲ ਮਿਲਣ ਦੀ ਆਸ ਹੈ। ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਉਲੰਪਿਕ ਵਿਚ ਭਾਰਤੀ ਖਿਡਾਰੀਆਂ ਨੇ ਹਰ ਖੇਡ ਵਿਚ ਵਧੀਆ ਪ੍ਰਦਰਸ਼ਨ ਕੀਤਾ। ਸਾਡੇ ਖਿਡਾਰੀ ਹਰ ਵਿਰੋਧੀ ਟੀਮ ਨੂੰ ਤਕੜੀ ਚੁਣੌਤੀ ਦਿੰਦੇ ਹੋਏ ਨਜ਼ਰ ਆਏ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਕਈ ਖੇਡਾਂ ਤਾਂ ਅਜਿਹੀਆਂ ਨੇ ਜਿਨ੍ਹਾਂ ’ਚ ਸਾਡੇ ਖਿਡਾਰੀਆਂ ਨੇ ਪਹਿਲੀ ਵਾਰੀ ਕੁਆਲੀਫਾਈ ਕੀਤਾ ਅਤੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਅਜਿਹਾ ਜਨੂੰਨ ਉਦੋਂ ਆਉਂਦਾ ਹੈ ਜਦੋਂ ਸਹੀ ਟੇਲੈਂਟ ਨੂੰ ਉਤਸ਼ਾਹ ਮਿਲਦਾ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਲਾਲ ਕਿਲੇ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ’ਚ ਉਲੰਪਿਕ ਖੇਡਣ ਵਾਲੇ ਭਾਰਤੀ ਖਿਡਾਰੀਆਂ ਦੇ ਸਮੁੱਚੇ ਦਲ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਇਨ੍ਹਾਂ ਸਾਰੇ ਖਿਡਾਰੀਆਂ ਨਾਲ ਵਿਸ਼ੇਸ਼ ਗੱਲਬਾਤ ਲਈ ਉਨ੍ਹਾਂ ਨੂੰ ਆਪਣੇ ਨਿਵਾਸ ’ਤੇ ਵੀ ਸੱਦਿਆ ਹੈ।
Check Also
ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਕੇਜਰੀਵਾਲ ਖਿਲਾਫ਼ ਚੱਲੇਗਾ ਕੇਸ
ਐਲਜੀ ਵੀ ਕੇ ਸਕਸੇਨਾ ਨੇ ਈਡੀ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ …