ਕਿਹਾ, ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਬਿੱਟੂ ਬੁਖਲਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦੇ ਬਾਹਰ ਹਰਸਿਮਰਤ ਕੌਰ ਬਾਦਲ ਅਤੇ ਰਵਨੀਤ ਬਿੱਟੂ ਵਿਚਾਲੋ ਹੋਈ ਤੂੰ ਤੂੰ-ਮੈਂ ਮੈਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੂੰ ਵੀ ਗੁੱਸਾ ਆ ਗਿਆ। ਉਨ੍ਹਾਂ ਲੁਧਿਆਣਾ ਤੋਂ ਕਾਂਗਰਸੀ ਐਮਪੀ ਰਵਨੀਤ ਬਿੱਟੂ ਨੂੰ ਨਿਸ਼ਾਨੇ ’ਤੇ ਵੀ ਲਿਆ। ਸੁਖਬੀਰ ਨੇ ਕਿਹਾ ਕਿ ਜਦੋਂ ਦਾ ਕਾਂਗਰਸ ਨੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਹੈ, ਉਦੋਂ ਦੇ ਰਵਨੀਤ ਬਿੱਟੂ ਬੁਖਲਾ ਗਏ ਹਨ। ਉਨ੍ਹਾਂ ਕਿਹਾ ਕਿ ਬਿੱਟੂ ਕਾਂਗਰਸ ਦਾ ਪ੍ਰਧਾਨ ਬਣਨਾ ਚਾਹੁੰਦਾ ਸੀ, ਪਰ ਇਸ ਤੋਂ ਉਲਟ ਹੋ ਗਿਆ। ਸੁਖਬੀਰ ਨੇ ਕਿਹਾ ਕਿ ਬਿੱਟੂ ਤਾਂ ਇਹ ਵੀ ਭੁੱਲ ਚੁੱਕੇ ਹਨ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਲੜਾਈ ਭਾਜਪਾ ਨਾਲ ਹੈ। ਇਸੇ ਦੌਰਾਨ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਬਲਵਿੰਦਰ ਸਿੰਘ ਸੇਫਦੀਪੁਰ ਅਤੇ ਸੁੱਚਾ ਸਿੰਘ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਸੁੱਚਾ ਸਿੰਘ ਸੈਫਦੀਪੁਰ, ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਦਫ਼ਤਰ ਦੇ ਇੰਚਾਰਜ ਵੀ ਰਹੇ ਹਨ ਅਤੇ ਉਨ੍ਹਾਂ ਦਾ ਪਟਿਆਲਾ ਵਿਚ ਚੰਗਾ ਅਧਾਰ ਹੈ। ਇਸ ਨੂੰ ਕਾਂਗਰਸ ਲਈ ਇਕ ਵੱਡੇ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …