14.2 C
Toronto
Friday, May 22, 2026
spot_img
Homeਪੰਜਾਬਅੰਗਹੀਣਾਂ ਵਲੋਂ ਕੈਪਟਨ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

ਅੰਗਹੀਣਾਂ ਵਲੋਂ ਕੈਪਟਨ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

ਕੈਪਟਨ ਸਰਕਾਰ ਮੁਰਦਾਬਾਦ ਦੇ ਲੱਗੇ ਨਾਅਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਅੰਗਹੀਣਾਂ ਨੇ ਅੱਜ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ ਕੀਤਾ। ਜਿਵੇਂ ਹੀ ਇਹ ਰੋਸ ਪ੍ਰਦਰਸ਼ਨ ਸ਼ੁਰੂ ਹੋਇਆ ਤਾਂ ਚੰਡੀਗੜ੍ਹ ਪੁਲਿਸ ਅੰਗਹੀਣਾਂ ਨੂੰ ਚੁੱਕ ਕੇ ਲੈ ਗਈ। ਧਿਆਨ ਰਹੇ ਕਿ ਇਹ ਅੰਗਹੀਣ ਪਿਛਲੇ 8 ਦਿਨਾਂ ਤੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਪਹੁੰਚ ਰਹੇ ਹਨ। ਇਨ੍ਹਾਂ ਅੰਗਹੀਣਾਂ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸੇ ਦੌਰਾਨ ਅੰਗਹੀਣਾਂ ਦੀ ਮੰਗ ਸੀ ਕਿ ਸਥਾਨਕ ਸਰਕਾਰਾਂ ਵਿਭਾਗ ਵਿਚ ਜੋ 270 ਅਸਾਮੀਆਂ ਕੱਢੀਆਂ ਗਈਆਂ ਸਨ, ਉਨ੍ਹਾਂ ਅਸਾਮੀਆਂ ’ਤੇ ਅੰਗਹੀਣਾਂ ਦੀ ਭਰਤੀ ਕੀਤੀ ਜਾਵੇ। ਅੰਗਹੀਣ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਉਨ੍ਹਾਂ ਦਾ ਚਾਰ ਫੀਸਦੀ ਕੋਟਾ ਹੈ, ਪਰ ਪੰਜਾਬ ਸਰਕਾਰ ਨਾ ਤਾਂ ਕੋਟਾ ਭਰ ਰਹੀ ਹੈ ਅਤੇ ਨਾ ਹੀ ਪੁਰਾਣਾ ਬੈਕਲਾਗ ਪੂਰਾ ਕੀਤਾ ਜਾ ਰਿਹਾ ਹੈ।

 

RELATED ARTICLES
POPULAR POSTS