Breaking News
Home / ਪੰਜਾਬ / ਸੁਮੇਧ ਸੈਣੀ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ

ਸੁਮੇਧ ਸੈਣੀ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ

ਹੁਣ ਸੈਣੀ ਸਮੇਤ ਸੱਤ ਮੁਲਜ਼ਮਾਂ ਵਿਚਾਲੇ ਹੋਏ ਲੈਣ-ਦੇਣ ਦੀ ਜਾਂਚ ਕਰੇਗੀ ਈਡੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਆਮਦਨ ਤੋਂ ਵੱਧ ਜਾਇਦਾਦ ਅਤੇ ਭਿ੍ਰਸ਼ਟਾਚਾਰ ਮਾਮਲੇ ’ਚ ਨਾਮਜ਼ਦ ਸੁਮੇਧ ਸੈਣੀ ਸਮੇਤ ਸੱਤ ਮੁਲਜ਼ਮਾਂ ਦੀ ਜਾਂਚ ਹੁਣ ਈ.ਡੀ. ਵੱਲੋਂ ਵੀ ਕੀਤੀ ਜਾਵੇਗੀ। ਸੈਣੀ ਸਮੇਤ ਸੱਤ ਮੁਲਜ਼ਮਾਂ ਦੇ ਖਾਤਿਆਂ ਵਿਚ ਕਰੋੜਾਂ ਰੁਪਏ ਦੇ ਲੈਣ-ਦੇਣ ਬਾਰੇ ਅਹਿਮ ਦਸਤਾਵੇਜ ਜੋ ਵਿਜੀਲੈਂਸ ਨੂੰ ਲੰਘੇ ਦਿਨੀਂ ਛਾਪੇਮਾਰੀ ਦੌਰਾਨ ਮਿਲੇ ਸਨ ਉਹ ਈਡੀ ਨੂੰ ਸੌਂਪ ਦਿੱਤੇ ਗਏ ਹਨ ਅਤੇ ਈਡੀ ਵੱਲੋਂ ਇਨ੍ਹਾਂ ਦੇ ਖਾਤਿਆਂ ਨੂੰ ਸੀਲ ਕਰਵਾ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਲੰਘੇ ਦਿਨੀਂ ਵੀ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸੁਮੇਧ ਸੈਣੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਛਾਪਿਆ ਮਾਰਿਆ ਸੀ। ਵਿਜੀਲੈਂਸ ਬਿਊਰੋ ਨੇ ਸਾਬਕਾ ਡੀਜੀਪੀ ਖਿਲਾਫ਼ ਆਮਦਨ ਤੋਂ ਵੱਧ ਸੰਪਤੀ ਦਾ ਮਾਮਲਾ ਦਰਜ ਕੀਤਾ ਸੀ। ਦਰਜ ਕੀਤੇ ਗਏ ਮਾਮਲੇ ’ਚ ਸੈਣੀ ਦੀ ਮੁਹਾਲੀ, ਚੰਡੀਗੜ੍ਹ, ਪੰਜਾਬ ਸਮੇਤ ਪੰਚਕੂਲਾ ’ਚ ਬੇਹਿਸਾਬ ਚੱਲ ਅਤੇ ਅਚੱਲ ਜਾਇਦਾਦਾਂ ਦਾ ਵੇਰਵਾ ਦਿੱਤਾ ਗਿਆ ਹੈ। ਦੂਜੇ ਪਾਸੇ ਸੈਣੀ ਵੱਲੋਂ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਅਰਜੀ ’ਤੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਅਰਜੀ ’ਤੇ ਭਲਕੇ ਸ਼ੁੱਕਰਵਾਰ ਨੂੰ ਸੁਣਵਾਈ ਹੋਣੀ ਹੈ ਅਤੇ ਫੈਸਲਾ ਸੁਣਾਇਆ ਜਾਣਾ ਹੈ।

 

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …