ਭਗਵੰਤ ਨੇ ਮੋਦੀ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਤਿੰਨੋਂ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਪ੍ਰਧਾਨ ਮੰਤਰੀ ਨੂੰ ਮੁੜ ਅਪੀਲ ਕੀਤੀ ਹੈ। ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਟਵੀਟ ਕਰਕੇ ਭਗਵੰਤ ਮਾਨ ਇਹ ਅਪੀਲ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਕਿਹਾ ਕਿ ਉਲੰਪਿਕ ਵਿਚ ਮਹਿਲਾ ਅਤੇ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਮਾਨ ਨੇ ਕਿਹਾ ਕਿ 41 ਸਾਲ ਬਾਅਦ ਜਿਸ ਹਾਕੀ ਦੇ ਜਿੱਤਣ ’ਤੇ ਅੱਜ ਪੂਰਾ ਭਾਰਤ ਮਾਣ ਕਰ ਰਿਹਾ ਹੈ, ਉਸ ਜਿੱਤ ਦੇ ਅਸਲ ਹੀਰੋ ਵੀ ਕਿਸਾਨ-ਮਜ਼ਦੂਰਾਂ ਦੇ ਪੁੱਤਰ ਹੀ ਹਨ ਜਿਨ੍ਹਾਂ ਨੇ 5 ਗੋਲ ਕਰਕੇ ਭਾਰਤ ਨੂੰ ਜੇਤੂ ਬਣਾਇਆ ਹੈ। ਜਿੱਤ ਦੇ ਇਨ੍ਹਾਂ ਹੀਰੋਆਂ ਨੂੰ ਜੇ ਕੇਂਦਰ ਸਰਕਾਰ ਕੋਈ ਤੋਹਫ਼ਾ ਦੇਣਾ ਚਾਹੁੰਦੀ ਹੈ ਤਾਂ ਉਹ ਕਾਲੇ ਖੇਤੀ ਕਾਨੂੰਨਾਂ ਰੱਦ ਕਰਕੇ ਖਿਡਾਰੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦੇ ਸਕਦੀ ਹੈ।
ਦੂਜੇ ਪਾਸੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਟੀਮ ਵੱਲੋਂ ਕਾਂਸੇ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਐਲਾਨ ਕੀਤਾ ਕਿ ਇਸ ਜਿੱਤ ’ਚ ਮੁੱਖ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਦਾ ਐਸ ਜੀ ਪੀ ਸੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …