23.6 C
Toronto
Saturday, August 15, 2026
spot_img
Homeਪੰਜਾਬਵਿਦੇਸ਼ਾਂ ’ਚ ਵਸਣ ਦੀ ਲਾਲਸਾ ਨੇ ਵਧਾਈ ਧੋਖਾਧੜੀ

ਵਿਦੇਸ਼ਾਂ ’ਚ ਵਸਣ ਦੀ ਲਾਲਸਾ ਨੇ ਵਧਾਈ ਧੋਖਾਧੜੀ

ਵਿਦੇਸ਼ਾਂ ’ਚ ਵਸਣ ਦੀ ਲਾਲਸਾ ਨੇ ਵਧਾਈ ਧੋਖਾਧੜੀਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਵਿਚ ਵਿਆਹਾਂ ਦੀ ਧੋਖਾਧੜੀ ਦੇ ਮਾਮਲਿਆਂ ਵਿਚ ਚੋਖਾ ਵਾਧਾ ਹੋਇਆ ਹੈ। ਜਿਸ ਨੂੰ ਲੈ ਕੇ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇੱਕ ਪੱਤਰ ਲਿਖਿਆ ਹੈ। ਪ੍ਰਨੀਤ ਕੌਰ ਨੇ ਕੈਨੇਡਾ ਜਾ ਕੇ ਪੱਕੇ ਵੱਸਣ ਦੀ ਲਾਲਸਾ ਵਾਲੇ ਵਿਆਹਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਉਠਾਇਆ ਹੈ। ਉਨ੍ਹਾਂ ਅਜਿਹੇ ਧੋਖਾਧੜੀ ਦੇ ਮਾਮਲਿਆਂ ਦੀ ਸਮੱਸਿਆ ਦੇ ਹੱਲ ਲਈ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਕੈਨੇਡਾ ਦੂਤਾਵਾਸ ਅਤੇ ਕੈਨੇਡਾ ਸਰਕਾਰ ਨਾਲ ਮਿਲਕੇ ਕੰਮ ਕਰਨ ਲਈ ਕਿਹਾ ਹੈ।
ਪ੍ਰਨੀਤ ਕੌਰ ਨੇ ਦੇਸ਼ ’ਚ ਅਜਿਹੇ ਵਿਆਹਾਂ ਦੀ ਧੋਖਾਧੜੀ ਦੇ ਸੰਕਟ ਦਾ ਮੁਲਾਂਕਣ ਕਰਨ ਅਤੇ ਧੋਖਾਧੜੀ ਮਾਮਲਿਆਂ ਦੀ ਪੂਰੀ ਗਿਣਤੀ ਦਾ ਪਤਾ ਲਾਉਣ ਸਮੇਤ ਪੂਰੇ ਮਾਮਲੇ ਦੀ ਪੜਤਾਲ ਲਈ ਇੱਕ ਕਮਿਸ਼ਨ ਵੀ ਕਾਇਮ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਪਾਸੋਂ ਅਜਿਹੇ ਮਾਮਲਿਆਂ ਦੀ ਪੜਤਾਲ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਅਜਿਹੀਆਂ ਧੋਖਾਧੜੀਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਭਾਰਤ ਵਾਪਸ ਭੇਜਣ ਦੀ ਵਿਧੀ ਵੀ ਬਣਾਈ ਜਾਵੇ।
ਇਸ ਮਾਮਲੇ ਨੂੰ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਡਿੱਗ ਰਹੀ ਮੌਜੂਦਾ ਆਰਥਿਕ ਸਥਿਤੀ ਕਰਕੇ, ਬਹੁਤ ਸਾਰੇ ਭਾਰਤੀ ਨੌਜਵਾਨ ਸਿੱਖਿਆ ਜਾਂ ਰੁਜ਼ਗਾਰ ਕਰਕੇ ਜਾਂ ਫਿਰ ਆਪਣੇ ਪਰਿਵਾਰਾਂ ਦੇ ਨਾਲ ਰਹਿਣ ਲਈ ਵਿਦੇਸ਼ ਜਾਣ ਦੀ ਇੱਛਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧੋਖਾਧੜੀ ਦੇ ਮਾਮਲੇ ਬਹੁਤ ਸਾਰੇ ਪਰਿਵਾਰਾਂ ਲਈ ਆਰਥਿਕ, ਸਮਾਜਿਕ ਅਤੇ ਮਾਨਸਿਕ ਪਰੇਸ਼ਾਨੀ ਅਤੇ ਇੱਥੋਂ ਤਕ ਕਿ ਕੁਝ ਮਾਮਲਿਆਂ ’ਚ ਆਤਮ ਹੱਤਿਆ ਦਾ ਵੀ ਕਾਰਨ ਬਣਦੇ ਹਨ, ਜਿਸ ਲਈ ਇਸਦਾ ਹੱਲ ਕਰਨਾ ਜ਼ਰੂਰੀ ਹੈ।

RELATED ARTICLES
POPULAR POSTS