Breaking News
Home / ਪੰਜਾਬ / ਪ੍ਰਸ਼ਾਂਤ ਦਾ ਅਸਤੀਫਾ-ਕੈਪਟਨ ਦੀ ਵਧੀ ਚਿੰਤਾ

ਪ੍ਰਸ਼ਾਂਤ ਦਾ ਅਸਤੀਫਾ-ਕੈਪਟਨ ਦੀ ਵਧੀ ਚਿੰਤਾ

ਕੈਪਟਨ ਦੇ ਪ੍ਰਮੁੱਖ ਸਲਾਹਕਾਰ ਹਨ ਪ੍ਰਸ਼ਾਂਤ ਕਿਸ਼ੋਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਸ਼ਾਂਤ ਦੇ ਅਸਤੀਫੇ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਚਿੰਤਾ ਹੋਰ ਵਧ ਗਈ ਹੈ ਕਿਉਂਕਿ ਪੰਜਾਬ ਕਾਂਗਰਸ ਵਿਚ ਪਹਿਲਾਂ ਹੀ ਹਾਲਾਤ ਸੁਖਾਵੇਂ ਨਹੀਂ ਹਨ। ਧਿਆਨ ਰਹੇ ਕਿ ਪ੍ਰਸ਼ਾਂਤ ਕਿਸ਼ੋਰ ਰਾਜਨੀਤਕ ਸਲਾਹਕਾਰ ਦੇ ਰੂਪ ਵਿਚ ਜਾਣੇ ਜਾਂਦੇ ਹਨ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਕਈ ਹੋਰ ਪਾਰਟੀਆਂ ਨਾਲ ਕੰਮ ਵੀ ਕੀਤਾ ਹੈ।
ਜਾਣਕਾਰੀ ਅਨੁਸਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਨੂੰ ਲਿਖਿਆ ਹੈ ਕਿ ਮੈਂ ਜਨਤਕ ਜੀਵਨ ਵਿਚ ਸਰਗਰਮ ਸਿਆਸਤ ਤੋਂ ਅਸਥਾਈ ਤੌਰ ’ਤੇ ਬਰੇਕ ਲੈਣੀ ਚਾਹੁੰਦਾ ਹਾਂ। ਇਸ ਲਈ ਮੈਂ ਤੁਹਾਡੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਹੀਂ ਸੰਭਾਲ ਸਕਦਾ। ਇਸ ਲਈ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਮੈਨੂੰ ਇਸ ਅਹੁਦੇ ਤੋਂ ਮੁਕਤ ਕੀਤਾ ਜਾਵੇ। ਧਿਆਨ ਰਹੇ ਕਿ ਪ੍ਰਸ਼ਾਂਤ ਕਿਸ਼ੋਰ ਨੇ ਅਸਤੀਫਾ ਉਸ ਸਮੇਂ ਦਿੱਤਾ, ਜਦੋਂ ਪੰਜਾਬ ਵਿਚ ਅਗਲੇ ਸਾਲ ਯਾਨੀ 2022 ਵਿਚ ਵਿਧਾਨ ਸਭਾ ਹੋਣੀਆਂ ਹਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …