Breaking News
Home / ਦੁਨੀਆ / ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਦੀ ਪਾਕਿ ਨਹੀਂ ਦੇ ਰਿਹਾ ਇਜਾਜ਼ਤ

ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਦੀ ਪਾਕਿ ਨਹੀਂ ਦੇ ਰਿਹਾ ਇਜਾਜ਼ਤ

ਗ੍ਰਹਿ ਰਾਜ ਮੰਤਰੀ ਨਿਤਿਆਨੰਦ ਨੇ ਲੋਕ ਸਭਾ ‘ਚ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਵਲੋਂ ਅਜੇ ਵੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ, ਜਿਸ ‘ਤੇ ਮਾਰਚ 2020 ‘ਚ ਕਰੋਨਾ ਮਹਾਂਮਾਰੀ ਦਾ ਹਵਾਲਾ ਦਿੰਦਿਆਂ ਪਾਬੰਦੀ ਲਗਾ ਦਿੱਤੀ ਗਈ ਸੀ। ਇਹ ਜਾਣਕਾਰੀ ਲੋਕ ਸਭਾ ‘ਚ ਇਕ ਲਿਖਤੀ ਸਵਾਲ ਦੇ ਜਵਾਬ ‘ਚ ਗ੍ਰਹਿ ਮੰਤਰਾਲੇ ਵਲੋਂ ਦਿੱਤੀ ਗਈ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇਕ ਸਵਾਲ ਦੇ ਜਵਾਬ ‘ਚ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਆਵਾਜਾਈ ਮਾਰਚ 2020 ਤੋਂ ਕਰੋਨਾ ਮਹਾਂਮਾਰੀ ਦੇ ਕਾਰਨ ਬੰਦ ਕੀਤੀ ਗਈ ਸੀ। ਇਸ ਤੋਂ ਇਲਾਵਾ ਪਾਕਿਸਤਾਨ ਦੇ ਰਾਸ਼ਟਰੀ ਕਮਾਨ ਅਤੇ ਸੰਚਾਲਕ ਕੇਂਦਰ ਵਲੋਂ ਅਪ੍ਰੈਲ 2021 ‘ਚ ਭਾਰਤ ‘ਚ ਕਰੋਨਾ ਦੇ ਮਾਮਲਿਆਂ ‘ਚ ਵਾਧੇ ਦਾ ਹਵਾਲਾ ਦਿੰਦਿਆਂ ਭਾਰਤ ਵਲੋਂ ਹਰ ਤਰ੍ਹਾਂ ਦੀ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ 24 ਅਕਤੂਬਰ 2019 ‘ਚ ਕਰਤਾਰਪੁਰ ਲਾਂਘੇ ਨੂੰ ਲੈ ਕੇ ਹੋਏ ਸਮਝੌਤੇ ‘ਤੇ ਦਸਤਖ਼ਤ ਕੀਤੇ ਗਏ ਸਨ, ਜਿਸ ਤਹਿਤ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਤੱਕ ਵੀਜ਼ਾ ਮੁਕਤ ਯਾਤਰਾ ਕਰਨ ਦੀ ਇਜਾਜ਼ਤ ਹੈ ਪਰ ਇਹ ਅਮਲ ਕੋਵਿਡ ਕਾਰਨ ਮਾਰਚ 2020 ਤੋਂ ਬੰਦ ਹੈ।

Check Also

ਮਾਸਕੋ ’ਚ ਅੱਤਵਾਦੀ ਹਮਲੇ ਦੌਰਾਨ 60 ਵਿਅਕਤੀਆਂ ਦੀ ਹੋਈ ਮੌਤ

ਇਸਲਾਮਿਕ ਸਟੇਟ ਨੇ ਹਮਲੇ ਦੀ ਲਈ ਜ਼ਿੰਮੇਵਾਰੀ ਮਾਸਕੋ/ਬਿਊਰੋ ਨਿਊਜ਼ : ਰੂਸ ਦੀ ਰਾਜਧਾਨੀ ਮਾਸਕੋ ’ਚ …