22.8 C
Toronto
Wednesday, August 26, 2026
spot_img
Homeਪੰਜਾਬਚਾਰ ਧਾਰਮਿਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਜਾਇਬ ਘਰ 'ਚ ਸਥਾਪਿਤ

ਚਾਰ ਧਾਰਮਿਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਜਾਇਬ ਘਰ ‘ਚ ਸਥਾਪਿਤ

ਚਾਰ ਧਾਰਮਿਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅਜਾਇਬ ਘਰ ‘ਚ ਸਥਾਪਿਤਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ 4 ਧਾਰਮਿਕ ਸ਼ਖਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲੇ ਅਤੇ ਸਿੱਖ ਵਿਦਵਾਨ ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਤਸਵੀਰਾਂ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਿਭਾਈ। ਇਸ ਤੋਂ ਪਹਿਲਾਂ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਸੋਮਾ ਹੈ ਤੇ ਇਥੇ ਤਸਵੀਰ ਦਾ ਸੁਸ਼ੋਭਿਤ ਹੋਣਾ ਵੱਡਾ ਸਨਮਾਨ ਮਿਲਣਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਨ੍ਹਾਂ ਸ਼ਖਸੀਅਤਾਂ ਨੇ ਕੌਮ, ਦੇਸ਼ ਅਤੇ ਸਮਾਜ ਲਈ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਥੇਦਾਰ ਵੇਦਾਂਤੀ ਨੇ 43 ਸਾਲ ਪੰਥ ਦੀ ਸੇਵਾ ਨਿਭਾਈ।

 

RELATED ARTICLES
POPULAR POSTS