19.5 C
Toronto
Sunday, August 30, 2026
spot_img
Homeਪੰਜਾਬਵਿਦੇਸ਼ਾਂ ਵਿਚ ਵਸਣ ਦੀ ਲਾਲਸਾ ਕਾਰਨ ਵਿਆਹਾਂ ਦੀ ਧੋਖਾਧੜੀ ਦੇ ਮਾਮਲੇ ਵਧੇ

ਵਿਦੇਸ਼ਾਂ ਵਿਚ ਵਸਣ ਦੀ ਲਾਲਸਾ ਕਾਰਨ ਵਿਆਹਾਂ ਦੀ ਧੋਖਾਧੜੀ ਦੇ ਮਾਮਲੇ ਵਧੇ

ਵਿਦੇਸ਼ਾਂ ਵਿਚ ਵਸਣ ਦੀ ਲਾਲਸਾ ਕਾਰਨ ਵਿਆਹਾਂ ਦੀ ਧੋਖਾਧੜੀ ਦੇ ਮਾਮਲੇ ਵਧੇਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਚ ਵਿਆਹਾਂ ਦੀ ਧੋਖਾਧੜੀ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਜਿਸ ਨੂੰ ਲੈ ਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇੱਕ ਪੱਤਰ ਲਿਖਿਆ ਹੈ। ਪ੍ਰਨੀਤ ਕੌਰ ਨੇ ਕੈਨੇਡਾ ਜਾ ਕੇ ਪੱਕੇ ਵੱਸਣ ਦੀ ਲਾਲਸਾ ਵਾਲੇ ਵਿਆਹਾਂ ਦੇ ਵੱਧ ਰਹੇ ਧੋਖਾਧੜੀ ਮਾਮਲਿਆਂ ਦੀ ਸਮੱਸਿਆ ਦੇ ਹੱਲ ਲਈ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਕੈਨੇਡਾ ਦੂਤਾਵਾਸ ਅਤੇ ਕੈਨੇਡਾ ਸਰਕਾਰ ਨਾਲ ਮਿਲਕੇ ਕੰਮ ਕਰਨ ਲਈ ਕਿਹਾ ਹੈ।
ਪ੍ਰਨੀਤ ਕੌਰ ਨੇ ਭਾਰਤ ‘ਚ ਅਜਿਹੇ ਵਿਆਹਾਂ ਦੀ ਧੋਖਾਧੜੀ ਦੇ ਸੰਕਟ ਦਾ ਮੁਲਾਂਕਣ ਕਰਨ ਅਤੇ ਧੋਖਾਧੜੀ ਮਾਮਲਿਆਂ ਦੀ ਪੂਰੀ ਗਿਣਤੀ ਦਾ ਪਤਾ ਲਾਉਣ ਸਮੇਤ ਪੂਰੇ ਮਾਮਲੇ ਦੀ ਪੜਤਾਲ ਲਈ ਇੱਕ ਕਮਿਸ਼ਨ ਵੀ ਕਾਇਮ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਪਾਸੋਂ ਅਜਿਹੇ ਮਾਮਲਿਆਂ ਦੀ ਪੜਤਾਲ ਲਈ ਇੱਕ ਵਿਸ਼ੇਸ਼ ਵਿਧੀ ਸਥਾਪਤ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਅਜਿਹੀਆਂ ਧੋਖਾਧੜੀਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਭਾਰਤ ਵਾਪਸ ਭੇਜਣ ਦੀ ਵਿਧੀ ਵੀ ਇਜਾਦ ਕੀਤੀ ਜਾਵੇ। ਇਸ ਮਾਮਲੇ ਨੂੰ ਫ਼ੌਰੀ ਚਿੰਤਾ ਦਾ ਵਿਸ਼ਾ ਕਰਾਰ ਦਿੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਡਿੱਗ ਰਹੀ ਮੌਜੂਦਾ ਆਰਥਿਕ ਸਥਿਤੀ ਕਰਕੇ, ਬਹੁਤ ਸਾਰੇ ਭਾਰਤੀ ਨੌਜਵਾਨ, ਸਿੱਖਿਆ, ਰੁਜ਼ਗਾਰ ਜਾਂ ਆਪਣੇ ਪਰਿਵਾਰਾਂ ਦੇ ਨਾਲ ਰਹਿਣ ਲਈ ਵਿਦੇਸ਼ ਜਾਣ ਦੀ ਇੱਛਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧੋਖਾਧੜੀ ਦੇ ਮਾਮਲੇ ਬਹੁਤ ਸਾਰੇ ਪਰਿਵਾਰਾਂ ਲਈ ਆਰਥਿਕ, ਸਮਾਜਿਕ ਅਤੇ ਮਾਨਸਿਕ ਪਰੇਸ਼ਾਨੀ ਅਤੇ ਇੱਥੋਂ ਤਕ ਕਿ ਕੁਝ ਮਾਮਲਿਆਂ ‘ਚ ਆਤਮ ਹੱਤਿਆ ਦਾ ਵੀ ਕਾਰਨ ਬਣਦੇ ਹਨ, ਜਿਸ ਲਈ ਇਸਦਾ ਹੱਲ ਕਰਨਾ ਜ਼ਰੂਰੀ ਹੈ।

RELATED ARTICLES
POPULAR POSTS