0.2 C
Toronto
Saturday, December 6, 2025
spot_img
Homeਪੰਜਾਬਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ 'ਚ ਸ਼ਾਮਲ

ਜਗਰੂਪ ਸਿੰਘ ਗਿੱਲ ਆਮ ਆਦਮੀ ਪਾਰਟੀ ‘ਚ ਸ਼ਾਮਲ

ਮਾਲਵਾ ਖੇਤਰ ‘ਚ ਕਾਂਗਰਸ ਲਈ ਵੱਡਾ ਝਟਕਾ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ, ਜਿੱਥੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਅਤੇ ਬਠਿੰਡਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ।
ਉਨ੍ਹਾਂ ਦਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਸਮੇਤ ਵਿਧਾਇਕਾਂ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਛੇ ਵਾਰ ਕੌਂਸਲਰ ਰਹਿ ਚੁੱਕਿਆ ਜਗਰੂਪ ਸਿੰਘ ਗਿੱਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਰਹਿਣ ਤੋਂ ਇਲਾਵਾ ਸਾਲ 1992 ਤੋਂ 1997 ਤੱਕ ਬਠਿੰਡਾ ਨਗਰ ਕੌਂਸਲ ਦੇ ਪ੍ਰਧਾਨ ਚੁਣਿਆ ਗਿਆ। ਉਹ ਸਾਲ 2002 ਤੋਂ 2007 ਤੱਕ ਇੰਪਰੂਪਮੈਂਟ ਟਰੱਸਟ ਬਠਿੰਡਾ ਦਾ ਚੇਅਰਮੈਨ ਵੀ ਰਿਹਾ ਅਤੇ ਇਸ ਮਗਰੋਂ ਜ਼ਿਲ੍ਹਾ ਪਲਾਨਿੰਗ ਬੋਰਡ ਦਾ ਚੇਅਰਮੈਨ ਚੁਣਿਆ ਗਿਆ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਨੇ ਉਸ ਨੂੰ ਬਠਿੰਡਾ ਨਗਰ ਨਗਮ ਦਾ ਮੇਅਰ ਬਣਾਉਣ ਦਾ ਵਾਅਦਾ ਕਰਦਿਆਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਅਹੁਦੇ ਤੋਂ ਅਸਤੀਫ਼ਾ ਦਿਵਾ ਕੇ ਕੌਂਸਲਰ ਦੀ ਚੋਣ ਲੜਵਾਈ, ਜਿੱਥੋਂ ਜਿੱਤਣ ਦੇ ਬਾਵਜੂਦ ਮੇਅਰ ਕਿਸੇ ਹੋਰ ਨੂੰ ਬਣਾ ਦਿੱਤਾ। ਇਸ ਕਰਕੇ ਗਿੱਲ ਵਿੱਤ ਮੰਤਰੀ ਨਾਲ ਨਾਰਾਜ਼ ਸਨ।

 

RELATED ARTICLES
POPULAR POSTS