Breaking News
Home / ਪੰਜਾਬ / ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸਹਾਇਕ ਸਣੇ ਸੱਤ ਖ਼ਿਲਾਫ਼ ਕੇਸ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸਹਾਇਕ ਸਣੇ ਸੱਤ ਖ਼ਿਲਾਫ਼ ਕੇਸ

ਕੇਂਦਰੀ ਫੰਡਾਂ ‘ਚ ਹੋਈ ਠੱਗੀ ਦਾ ਮਾਮਲਾ ਗਰਮਾਇਆ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਕੇਂਦਰੀ ਫੰਡਾਂ ‘ਚ ਵੱਜੀ ਠੱਗੀ ਦੀਆਂ ਪਰਤਾਂ ਖੋਲ੍ਹਣ ਲਈ ਪਟਿਆਲਾ ਪੁਲਿਸ ਨੇ ਯੂਨੀਵਰਸਿਟੀ ਦੇ ਦੋ ਮੁਲਾਜ਼ਮਾਂ ਸਮੇਤ ਸੱਤ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿੱਚ ਯੂਨੀਵਰਸਿਟੀ ਦਾ ਸੀਨੀਅਰ ਸਹਾਇਕ ਵੀ ਸ਼ਾਮਲ ਹੈ। ਮਾਮਲੇ ‘ਚ ਘਿਰੇ ਯੂਨੀਵਰਸਿਟੀ ਦੇ ਤਿੰਨ ਮੁਲਾਜ਼ਮਾਂ ‘ਚੋਂ ਮਹਿਲਾ ਸੁਪਰਡੈਂਟ ਸਮੇਤ ਦੋ ਨੂੰ ਮੁਅੱਤਲ ਤੇ ਇੱਕ ਚੌਥਾ ਦਰਜਾ ਕਾਮੇ ਨੂੰ ਪਹਿਲਾਂ ਹੀ ਨੌਕਰੀ ਤੋਂ ਫਾਰਗ ਕੀਤਾ ਹੋਇਆ ਹੈ। ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਦੇ ਫੰਡਾਂ ‘ਚ ਹੋਏ ਘਪਲੇ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਰਿੰਦਰ ਕੌਸ਼ਿਕ ਦੀ ਅਗਵਾਈ ਹੇਠ ਕਮੇਟੀ ਨੇ ਅੰਦਰੂਨੀ ਪੜਤਾਲ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਤਿੰਨ ਕਰਮਚਾਰੀਆਂ ਨੂੰ ਦੋਸ਼ੀ ਪਾਏ ਜਾਣ ‘ਤੇ ਕੇਸ ਪੁਲਿਸ ਹਵਾਲੇ ਕਰ ਦਿੱਤਾ ਸੀ। ਥਾਣਾ ਮੁਖੀ ਅਰਬਨ ਅਸਟੇਟ ਰੌਨੀ ਸਿੰਘ ਨੇ ਦੱਸਿਆ ਕਿ ਸੱਤ ਲੱਖ ਰੁਪਏ ਗਬਨ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। ਹਾਲਾਂਕਿ ਇਸ ਮਾਮਲੇ ਵਿੱਚ ਹਾਲੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਥਾਣਾ ਮੁਖੀ ਨੇ ਸਪੱਸ਼ਟ ਕੀਤਾ ਕਿ ਮਹਿਲਾ ਸੁਪਰਡੈਂਟ ਖ਼ਿਲਾਫ਼ ਫਿਲਹਾਲ ਕੋਈ ਕੇਸ ਦਰਜ ਨਹੀਂ ਕੀਤਾ ਗਿਆ।
ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ: ਵੀਸੀ
ਵੀਸੀ ਪ੍ਰੋ. ਅਰਵਿੰਦ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਵਰਸਿਟੀ ਵਿੱਚ ਪਿਛਲੇ ਦਿਨੀਂ ਝੂਠੇ ਬਿੱਲ ਬਣਾ ਕੇ ਪੈਸੇ ਕਢਵਾਏ ਜਾਣ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਅੰਦਰੂਨੀ ਜਾਂਚ ਦੌਰਾਨ ਤਿੰਨ ਵਿਅਕਤੀ ਕਥਿਤ ਦੋਸ਼ੀ ਪਾਏ ਗਏ ਸਨ, ਜਿਨ੍ਹਾਂ ‘ਚੋਂ ਇੱਕ ਨੂੰ ਫਾਰਗ ਕਰ ਦਿੱਤਾ ਗਿਆ, ਦੋ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਗਈ ਅਤੇ ਤਿੰਨਾਂ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …