ਕੈਬਨਿਟ ‘ਚ ਫੇਰਬਦਲ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਕਿਆਸ ਲੱਗਣੇ ਸ਼ੁ{ਧ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਸੋਮਵਾਰ ਨੂੰ ਹੋਈ ਅਚਨਚੇਤੀ ਮਿਲਣੀ ਦਾ ਭੇਤ ਬਣ ਗਿਆ ਹੈ। ਕਰੀਬ ਅੱਧੇ ਘੰਟੇ ਤੱਕ ਹੋਈ ਇਸ ਮੁਲਾਕਾਤ ਨੇ ਨਵੇਂ ਕਿਆਸਾਂ ਨੂੰ ਜਨਮ ਦਿੱਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੀ ਮੌਜੂਦ ਸਨ। ਪਤਾ ਲੱਗਾ ਹੈ ਕਿ ਸੂਬੇ ਦੇ ਕੁਝ ਲਟਕਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਮੁਹਾਲੀ ਵਿਚ ਨਵੀਂ ਪਲਾਕਸ਼ਾ ‘ਵਰਸਿਟੀ ਬਾਰੇ ਛੇਤੀ ਆਰਡੀਨੈਂਸ ਲਿਆ ਸਕਦੀ ਹੈ ਅਤੇ ਇਸ ਆਰਡੀਨੈਂਸ ਨੂੰ ਮੀਟਿੰਗ ਦਾ ਕੇਂਦਰ ਬਿੰਦੂ ਦੱਸਿਆ ਜਾ ਰਿਹਾ ਹੈ। ਇਸ ਮਿਲਣੀ ਨੂੰ ਪੰਜਾਬ ਕੈਬਨਿਟ ‘ਚ ਫੇਰਬਦਲ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਵਿਧਾਨ ਸਭਾ ਵਿਚ ਪਾਸ ਕੀਤੇ ਜਾ ਚੁੱਕੇ ਅਤੇ ਰਾਜਪਾਲ ਕੋਲ ਪਏ ਤਿੰਨੋਂ ਖੇਤੀ ਸੋਧ ਬਿੱਲਾਂ ਨੂੰ ਲੈ ਕੇ ਵੀ ਕਿਆਫੇ ਲੱਗਦੇ ਰਹੇ। ਚੇਤੇ ਰਹੇ ਕਿ ਮੁਹਾਲੀ ਦੀ ਪਲਾਕਸ਼ਾ ‘ਵਰਸਿਟੀ ਨੂੰ ਮੁੱਖ ਮੰਤਰੀ ਆਪਣਾ ਡਰੀਮ ਪ੍ਰਾਜੈਕਟ ਮੰਨਦੇ ਹਨ ਅਤੇ ਉਹ ਅਗਲੀ ਕੈਬਨਿਟ ਵਿਚ ਇਸ ‘ਵਰਸਿਟੀ ਬਾਰੇ ਆਰਡੀਨੈਂਸ ਲਿਆਉਣਾ ਚਾਹੁੰਦੇ ਹਨ। ਮੁਹਾਲੀ ਵਿਚ ਕਰੀਬ 50 ਏਕੜ ਰਕਬੇ ਵਿਚ ਦੋ ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਇਹ ‘ਵਰਸਿਟੀ ਬਣਨੀ ਹੈ ਜੋ ਵਿਸ਼ਵ ਪੱਧਰੀ ਹੋਵੇਗੀ। ਇਸ ‘ਵਰਸਿਟੀ ਦਾ ਨੀਂਹ ਪੱਥਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਸੀ। ਸੂਤਰਾਂ ਮੁਤਾਬਕ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਬਾਰੇ ਵੀ ਮਨ ਬਣਾ ਲਿਆ ਸੀ ਪ੍ਰੰਤੂ ਮਗਰੋਂ ਇਹ ਫੈਸਲਾ ਬਦਲ ਦਿੱਤਾ ਗਿਆ।
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …