Breaking News
Home / ਪੰਜਾਬ / ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰੇ ਹਰਿਆਣਾ ਸਰਕਾਰ: ਗਿਆਨੀ ਹਰਪ੍ਰੀਤ ਸਿੰਘ

ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰੇ ਹਰਿਆਣਾ ਸਰਕਾਰ: ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਰਤਸਰ/ਬਿਊਰੋ ਨਿਊਜ਼
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਕਿਹਾ ਕਿ ਉਹ ਸੂਬੇ ਵਿੱਚ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀਆਂ ਕਾਰਵਾਈਆਂ ਨੂੰ ਰੋਕੇ। ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪਿਛਲੇ ਦਿਨੀਂ ਕੁਰੂਕਸ਼ੇਤਰ ਵਿੱਚ ਕਿਸਾਨਾਂ ਦੇ ਇੱਕ ਸਮਾਗਮ ਵਿੱਚ ਸਿੱਖ ਵੀ ਸ਼ਾਮਲ ਹੋਏ ਸਨ, ਜਿੱਥੇ ਕੁਝ ਗੈਰ-ਸਿੱਖਾਂ ਨੇ ਗਾਤਰੇ ਅਤੇ ਕਿਰਪਾਨਾਂ ਪਾ ਕੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀ ਕਾਰਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਸਿੱਖ ਨੌਜਵਾਨਾਂ ਨੇ ਕਾਬੂ ਕਰ ਲਿਆ ਸੀ, ਪਰ ਬਾਅਦ ਵਿੱਚ ਚਿਤਾਵਨੀ ਦੇ ਕੇ ਛੱਡ ਦਿੱਤਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਨੇ ਅਜਿਹੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਸਗੋਂ ਉਨ੍ਹਾਂ ਦੀ ਸ਼ਿਕਾਇਤ ’ਤੇ ਸਿੱਖ ਨੌਜਵਾਨਾਂ ਖਿਲਾਫ ਹੀ ਕੇਸ ਦਰਜ ਕੀਤੇ ਹਨ। ਇਸ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਇਹ ਗ਼ੈਰ ਸਿੱਖ ਵਿਅਕਤੀ ਕੋਈ ਦੇਵ ਸੈਨਾ ਨਾਂ ਦੀ ਜਥੇਬੰਦੀ ਨਾਲ ਸਬੰਧਤ ਸਨ।
ਗਿਆਨੀ ਹਰਪ੍ਰੀਤ ਸਿੰਘ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਅਜਿਹੀ ਕਾਰਵਾਈ ਸਿੱਖਾਂ ਅਤੇ ਹਿੰਦੂਆਂ ਵਿਚਾਲੇ ਪਾੜਾ ਪਾਉਣ ਦੀ ਕੋਈ ਸਾਜ਼ਿਸ਼ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਇਸ ਦੇਵ ਸੈਨਾ ਨੂੰ ਅਜਿਹਾ ਕਰਨ ਤੋਂ ਰੋਕੇ ਅਤੇ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਸੂਬਾ ਸਰਕਾਰ ਤੇ ਪ੍ਰਸ਼ਾਸਨ ਦੋਵੇਂ ਜ਼ਿੰਮੇਵਾਰ ਹੋਣਗੇ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …