Breaking News
Home / ਪੰਜਾਬ / ਪੰਜਾਬ ਦੇ ਲੋਕ ਸਿਆਣੇ : ਰੰਧਾਵਾ

ਪੰਜਾਬ ਦੇ ਲੋਕ ਸਿਆਣੇ : ਰੰਧਾਵਾ

ਕਿਹਾ : ਕੋਈ ਵੀ ਸਿਆਸੀ ਪਾਰਟੀ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਨਹੀਂ ਕਰ ਸਕਦੀ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਰੰਧਾਵਾ ਵਲੋਂ ਬਾਅਦ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ਅੰਦਾਜ਼ ਨਾਲ ਪੰਜਾਬ ਸਰਕਾਰ ਅਤੇ ਹੋਰ ਸਿਆਸੀ ਪਾਰਟੀਆਂ ’ਤੇ ਨਿਸ਼ਾਨੇ ਵੀ ਸਾਧੇ ਗਏ। ਬਿਜਲੀ ਦੇ ਮੁੱਦੇ ਅਤੇ ਹੋਰ ਮਾਮਲਿਆਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਨਹੀਂ ਕਰ ਸਕਦੀ ਅਤੇ ਪੰਜਾਬ ਦੇ ਲੋਕ ਸਮਝਦਾਰ ਹਨ। ਰੰਧਾਵਾ ਦਾ ਕਹਿਣਾ ਸੀ ਕਿ ਚਾਹੇ ਉਹ ਸਾਡੀ ਸਰਕਾਰ ਹੋਵੇ ਜਾਂ ਉਹ ਅਕਾਲੀ ਦਲ ਹੋਵੇ ਜਾਂ ਫਿਰ ਆਮ ਆਦਮੀ ਪਾਰਟੀ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਣੇ ਹਨ ਅਤੇ ਉਹ ਆਪਣੀ ਵੋਟ ਦਾ ਇਸਤੇਮਾਲ ਬੜੀ ਸਮਝ ਨਾਲ ਕਰਦੇ ਹਨ। ਧਿਆਨ ਰਹੇ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਸਤੀ ਬਿਜਲੀ ਦੇ ਨਾਮ ’ਤੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦਾ ਯਤਨ ਕਰ ਰਹੀਆਂ ਹਨ। ਜਿਵੇਂ ਕਿ ਆਮ ਆਦਮੀ ਪਾਰਟੀ ਨੇ 300 ਯੂਨਿਟ ਮੁਫਤ ਬਿਜਲੀ ਦੇਣ ਦੀ ਗੱਲ ਕੀਤੀ ਸੀ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ 400 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕਰ ਦਿੱਤਾ ਸੀ।

 

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …