Breaking News
Home / ਪੰਜਾਬ / ਪਟਿਆਲਾ ’ਚ ਬੇਰੁਜ਼ਗਾਰਾਂ ਨਾਲ ਪੁਲਿਸ ਵੱਲੋਂ ਧੱਕਾ ਮੁੱਕੀ

ਪਟਿਆਲਾ ’ਚ ਬੇਰੁਜ਼ਗਾਰਾਂ ਨਾਲ ਪੁਲਿਸ ਵੱਲੋਂ ਧੱਕਾ ਮੁੱਕੀ

ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ’ਚ ਅੱਜ ਸਮੁੱਚੇ ਪੰਜਾਬ ਦੇ ਸਿਲੈਕਟਡ ਈਟੀਟੀ ਅਧਿਆਪਕਾਂ ਦਾ ਬਾਰਾਂਦਰੀ ਗਾਰਡਨ ਵਿਚ ਵੱਡਾ ਇਕੱਠ ਹੋਇਆ। ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੇ ਨਿਯੁਕਤੀ ਪੱਤਰਾਂ ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਵੱਲ ਰੋਸ ਮਾਰਚ ਕੀਤਾ। ਜਦੋਂ ਇਹ ਬੇਰੁਜ਼ਗਾਰ ਅਧਿਆਪਕ ਮਾਰਚ ਕਰਦੇ ਹੋਏ ਵਾਈਪੀਐਚ ਚੌਕ ’ਤੇ ਪਹੁੰਚੇ ਤਾਂ ਇਨ੍ਹਾਂ ਨੂੰ ਪੁਲਿਸ ਨੇ ਅੱਗੇ ਜਾਣ ਤੋਂ ਰੋਕਿਆ ਤਾਂ ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲਿਸ ਦਰਮਿਆਨ ਧੱਕਾਮੁੱਕੀ ਸ਼ੁਰੂ ਹੋ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਬੇਰੁਜ਼ਗਾਰਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਕਈ ਪ੍ਰਦਰਸ਼ਨਕਾਰੀਆਂ ਦੀਆਂ ਧੱਕਾਮੁੱਕੀ ਦੌਰਾਨ ਪੱਗਾਂ ਵੀ ਲੱਥ ਗਈਆਂ।
ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਵਾਈਪੀਐਸ ਚੌਕ ’ਤੇ ਹੀ ਰੋਕ ਲਿਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਇਥੇ ਹੀ ਬੈਠ ਕੇ ਧਰਨਾ ਲਗਾ ਦਿੱਤਾ। ਧਰਨੇ ਦੌਰਾਨ ਇਨ੍ਹਾਂ ਬੇਰੁਜ਼ਗਾਰ ਨੇ ਜਮ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਨਾਅਰੇਬਾਜ਼ੀ ਕੀਤੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …