13 C
Toronto
Sunday, September 27, 2026
spot_img
Homeਪੰਜਾਬਕਿਸਾਨ ਅੰਦੋਲਨ ਹੋਵੇਗਾ ਹੋਰ ਮਜ਼ਬੂਤ : ਭਗਵੰਤ ਮਾਨ

ਕਿਸਾਨ ਅੰਦੋਲਨ ਹੋਵੇਗਾ ਹੋਰ ਮਜ਼ਬੂਤ : ਭਗਵੰਤ ਮਾਨ

ਕਿਸਾਨ ਅੰਦੋਲਨ ਹੋਵੇਗਾ ਹੋਰ ਮਜ਼ਬੂਤ : ਭਗਵੰਤ ਮਾਨਕਿਹਾ, ਦੁਨੀਆ ਭਰ ’ਚ ਕਿਸਾਨ ਅੰਦੋਲਨ ਦੀ ਹੋ ਰਹੀ ਹੈ ਤਾਰੀਫ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਤੀਰੇ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਕਾਨੂੰਨ ਰੱਦ ਕਰਵਾਏ ਬਿਨ੍ਹਾਂ ਵਾਪਸ ਆਪਣੇ ਘਰ ਨਹੀਂ ਜਾਵੇਗਾ। ਭਗਵੰਤ ਮਾਨ ਕਿਸਾਨੀ ਵਿਰੋਧੀ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਲਗਾਤਾਰ ਸੰਸਦ ’ਚ ‘ਕੰਮ ਰੋਕੂ ਮਤਾ’ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸੰਬੰਧਤ ਗੰਭੀਰ ਮਾਮਲੇ ਉਤੇ ਪਹਿਲ ਦੇ ਆਧਾਰ ’ਤੇ ਚਰਚਾ ਕੀਤੀ ਜਾਵੇ ਤਾਂ ਜੋ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ।
ਕਿਸਾਨੀ ਅੰਦੋਲਨ ਦੀ ਪ੍ਰੋੜਤਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੁਨੀਆਂ ਭਰ ’ਚ ਕਿਸਾਨ ਅੰਦੋਲਨ ਦੀ ਤਰੀਫ ਹੋ ਰਹੀ ਹੈ ਕਿਉਂਕਿ ਇਹ ਅੰਦੋਲਨ ਪਿਛਲੇ 8 ਮਹੀਨਿਆਂ ਤੋਂ ਸਾਂਤੀਪੂਰਨ ਤਰੀਕੇ ਅਤੇ ਸੰਵਿਧਾਨਿਕ ਮਰਿਆਦਾ ਨਾਲ ਚੱਲ ਰਿਹਾ ਹੈ। ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਨਰਿੰਦਰ ਮੋਦੀ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਦੇਣੀ ਚਾਹੀਦੀ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਨਰਿੰਦਰ ਮੋਦੀ ਜਿੰਨਾ ਨਜਰਅੰਦਾਜ਼ ਕਰਨਗੇ, ਓਨਾ ਹੀ ਕਿਸਾਨ ਅੰਦੋਲਨ ਹੋਰ ਮਜ਼ਬੂਤ ਹੋਵੇਗਾ।
ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ‘ਅੰਨਦਾਤਾ’ ਸ਼ਹੀਦ ਹੋ ਚੁੱਕੇ ਹਨ, ਇਸੇ ਲਈ ਜ਼ਰੂਰੀ ਹੈ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪਹਿਲ ਦੇ ਆਧਾਰ ਸੰਸਦ ਵਿੱਚ ਚਰਚਾ ਕੀਤੀ ਜਾਵੇ, ਤਾਂ ਜੋ ਕਾਨੂੰਨ ਰੱਦ ਹੋਣ ’ਤੇ ਦੇਸ਼ ਦਾ ਅੰਨਦਾਤਾ ਆਪਣੇ ਘਰ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ, ਹਮੇਸ਼ਾ ਖੜ੍ਹੀ ਰਹੇਗੀ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੇਗੀ।

 

RELATED ARTICLES
POPULAR POSTS