Breaking News
Home / ਪੰਜਾਬ / ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਰਾਹਤ

ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਰਾਹਤ

ਅਦਾਲਤ ਨੇ ਸੈਣੀ ਨੂੰ ਇਕ ਹਫਤੇ ਅੰਦਰ ਜਾਂਚ ’ਚ ਸ਼ਾਮਲ ਹੋਣ ਲਈ ਆਖਿਆ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ ਗਈ ਹੈ। ਹਾਈ ਕੋਰਟ ਨੇ ਸੁਮੇਧ ਸੈਣੀ ਨੂੰ ਇਕ ਹਫਤੇ ਅੰਦਰ ਜਾਂਚ ਵਿਚ ਸ਼ਾਮਲ ਹੋਣ ਲਈ ਵੀ ਆਖਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਲੰਘੇ ਦਿਨੀਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਕੀਤਾ ਗਿਆ ਸੀ। ਜਿਸ ਦੇ ਚਲਦਿਆਂ ਵਿਜੀਲੈਂਸ ਵੱਲੋਂ ਸੈਣੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਸਮੇਤ ਹੋਰ ਟਿਕਾਣਿਆਂ ’ਤੇ ਵੀ ਛਾਪੇਮਾਰੀ ਕੀਤੀ ਗਈ ਸੀ। ਸੈਣੀ ਨੇ ਇਸ ਮਾਮਲੇ ’ਚ ਗਿ੍ਰਫ਼ਤਾਰੀ ਤੋਂ ਬਚਣ ਲਈ ਮੋਹਾਲੀ ਦੀ ਜਿਲ੍ਹਾ ਅਦਾਲਤ ਤੋਂ ਅਗਾਊ ਜ਼ਮਾਨਤ ਮੰਗੀ ਸੀ, ਜਿਸ ਨੂੰ ਅਦਾਲਤ ਨੇ ਲੰਘੇ ਦਿਨੀਂ ਰੱਦ ਕਰ ਦਿੱਤਾ ਸੀ।
ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਜ਼ਮਾਨਤ ਅਰਜੀ ਰੱਦ ਹੋਣ ਤੋਂ ਬਾਅਦ ਸੈਣੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਜ਼ਮਾਨਤ ਲਈ ਖੜਕਾਇਆ ਸੀ। ਅੱਜ ਜਸਟਿਸ ਅਵਨੀਸ ਝਿੰਗਨ ਨੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ। ਸੈਣੀ ਨੇ ਸੀਨੀਅਰ ਵਕੀਲ ਏਪੀਐਸ ਦਿਓਲ ਅਤੇ ਹਿੰਮਤ ਸਿੰਘ ਦਿਓਲ ਦੇ ਜਰੀਏ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਸੀ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …