5.2 C
Toronto
Wednesday, November 12, 2025
spot_img
Homeਪੰਜਾਬਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ

ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਇਨਕਾਰ

ਨਵਜੋਤ ਸਿੱਧੂ ਨੇ ਬਣਾਏ ਸਨ ਆਪਣੇ ਚਾਰ ਸਲਾਹਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਬਨਿਟ ਵਿਚ ਫੇਰਬਦਲ ਦੀ ਮਨਜੂਰੀ ਮਿਲਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਖੇਮੇ ਵਿਚ ਖਲਬਲੀ ਜਿਹੀ ਪੈਦਾ ਹੋ ਗਈ ਹੈ। ਇਸ ਨੂੰ ਲੈ ਕੇ ਸਿੱਧੂ ਨੇ ਆਪਣੇ ਹਮਾਇਤੀ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਵੀ ਕਰ ਲਈ ਹੈ। ਇਸ ਨੂੰ ਦੇਖਦਿਆਂ ਨਵਜੋਤ ਸਿੱਧੂ ਨੇ ਆਪਣੇ ਲਈ ਚਾਰ ਸਲਾਹਕਾਰਾਂ ਦੀ ਨਿਯੁਕਤੀ ਕਰ ਦਿੱਤੀ ਸੀ।
ਇਸਦੇ ਚੱਲਦਿਆਂ ਹੁਣ ਨਵਜੋਤ ਸਿੱਧੂ ਦੀ ਕਿਰਕਿਰੀ ਹੁੰਦੀ ਨਜ਼ਰ ਆ ਰਹੀ ਹੈ। ਉਹ ਇਸ ਕਰਕੇ ਕਿ ਸਿੱਧੂ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੂੰ ਵੀ ਆਪਣਾ ਸਲਾਹਕਾਰ ਲਗਾਇਆ ਸੀ। ਇਸ ਤੋਂ ਬਾਅਦ ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਵੀ ਕਰ ਦਿਤਾ। ਮੁਸਤਫਾ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ’ਤੇ ਕੰਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੱਧੂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਪੇਸ਼ਕਸ਼ ਕੀਤੀ ਹੈ ਪਰ ਉਹ ਇਸ ਅਹੁਦੇ ਨੂੰ ਸਵੀਕਾਰ ਨਹੀਂ ਕਰ ਸਕਦੇ। ਹਾਲਾਂਕਿ ਸਾਬਕਾ ਡੀਜੀਪੀ ਨੇ ਕਿਹਾ ਕਿ ਉਹ ਕਾਂਗਰਸ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਨਵੇਂ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ ਜਿਨ੍ਹਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਸਮਝੇ ਜਾਂਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਇਸੇ ਤਰ੍ਹਾਂ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ, ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਮਾਲੀ ਨੂੰ ਵੀ ਸਿੱਧੂ ਨੇ ਆਪਣਾ ਸਲਾਹਕਾਰ ਬਣਾਇਆ ਹੈ।

 

RELATED ARTICLES
POPULAR POSTS